PNP : ਪਿੰਡ ਸਸਰਾਲੀ ਨੇੜੇ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਹੈ, ਜਿਸ ਕਾਰਨ ਨੇੜਲੇ 14-15 ਪਿੰਡਾਂ ਵਿੱਚ ਹੜ੍ਹ ਦਾ ਖ਼ਤਰਾ ਹੈ। ਬੰਨ੍ਹ ਕਮਜ਼ੋਰ ਹੋਣ ਕਾਰਨ ਪ੍ਰਸ਼ਾਸਨ ਨੇ ਪਹਿਲਾਂ ਹੀ ਰੈੱਡ ਅਲਰਟ ਜਾਰੀ ਕਰ ਦਿੱਤਾ ਸੀ।
ਹੁਣ ਸਸਰਾਲੀ ਕਲੋਨੀ ਨੂੰ ਤੁਰੰਤ ਖਾਲੀ ਕਰਵਾਇਆ ਜਾ ਰਿਹਾ ਹੈ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਐਲਾਨ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਬੰਨ੍ਹ ਟੁੱਟਣ ਕਾਰਨ ਜਿਨ੍ਹਾਂ ਪਿੰਡਾਂ ਵਿੱਚ ਹੜ੍ਹ ਦਾ ਖ਼ਤਰਾ ਹੈ, ਉਨ੍ਹਾਂ ਵਿੱਚ ਸਸਰਾਲੀ, ਬੂਟ, ਰਾਵਤ, ਹਵਾਸ, ਸੀਦਾ, ਬੂਥਗੜ੍ਹ, ਮੰਗਲੀ ਟਾਂਡਾ, ਢੇਰੀ, ਖਵਾਜਕੇ, ਖਾਸੀ ਖੁਰਦ, ਮੰਗਲੀ ਕਾਦਰ, ਮੱਤੇਵਾੜਾ, ਮਾਂਗਟ ਅਤੇ ਮੇਹਰਬਾਨ ਸ਼ਾਮਲ ਹਨ। ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਹਨ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ, ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਥਾਵਾਂ ‘ਤੇ ਜਾਣ।