PNP : ਕਈ ਦਿਨਾਂ ਤੱਕ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ, ਪੰਜਾਬ ਦੇ ਮੌਜੂਦਾ ਰਾਜਨੀਤਿਕ ਅਤੇ ਸਮਾਜਿਕ ਹਾਲਾਤਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਸਾਬਕਾ ਮੰਤਰੀਆਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਸ਼ੁੱਕਰਵਾਰ ਦੇਰ ਸ਼ਾਮ ਕਰੀਬ 7:30 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਉਣ ਦਾ ਫੈਸਲਾ ਕੀਤਾ ਗਿਆ। ਹਸਪਤਾਲ ਪਹੁੰਚਣ ‘ਤੇ ਉਨ੍ਹਾਂ ਦੇ ਮਹੱਤਵਪੂਰਨ ਅੰਗਾਂ ਦੀ ਜਾਂਚ ਕੀਤੀ ਗਈ ਅਤੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਨੂੰ ਇਸ ਸਮੇਂ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ ਨਬਜ਼ ਦੀ ਦਰ ਵਿੱਚ ਸੁਧਾਰ ਹੋਇਆ ਹੈ। ਪਰ ਜਨਤਕ ਚਰਚਾ ਹੈ ਕਿ ਆਮ ਆਦਮੀ ਪਾਰਟੀ ਇੱਕ ਵੱਡਾ ਫੈਸਲਾ ਲੈ ਸਕਦੀ ਹੈ ਅਤੇ ਪੰਜਾਬ ਦੀ ਵਾਗਡੋਰ ਕਿਸੇ ਹੋਰ ਨੂੰ ਸੌਂਪ ਸਕਦੀ ਹੈ।
ਪੁਲਿਸ ਸੂਤਰਾਂ ਅਨੁਸਾਰ ਸਰਕਾਰੀ ਹੁਕਮਾਂ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ, ਸਪੀਕਰ ਕੁਲਤਾਰ ਸਿੰਘ ਸੰਘਵਾ ਅਤੇ ਸਾਬਕਾ ਮੰਤਰੀ ਡਾ. ਇੰਦਰਵੀਰ ਸਿੰਘ ਨਿੱਝਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਸਾਰਿਆਂ ਦੀ ਮੌਜੂਦਾ ਸੁਰੱਖਿਆ ਟੀਮ ਤੋਂ ਇਲਾਵਾ, ਪਾਇਲਟ ਜੀਪਾਂ ਸਮੇਤ 2-2 ਵਾਹਨ ਵਾਧੂ ਤਾਇਨਾਤ ਕੀਤੇ ਗਏ ਹਨ।