PNP : ਫਾਜ਼ਿਲਕਾ ਪੁਲਿਸ ਨੇ 2 ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਗੁਪਤ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ 2 ਮੁਲਜ਼ਮਾਂ ਨੂੰ 5 ਪਿਸਤੌਲਾਂ ਅਤੇ 9 ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੌਰੀ ਵਾਸੀ ਪਿੰਡ ਟਾਹਲੀਵਾਲਾ ਬੋਦਲਾ ਅਤੇ ਸੁਰਿੰਦਰ ਸਿੰਘ ਵਾਸੀ ਢਾਣੀ ਕਾਹਣਾ ਰਾਮ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਅਪਰਾਧਿਕ ਗਿਰੋਹਾਂ ਦੁਆਰਾ ਵਰਤਣ ਲਈ ਇੱਕ ਵਿਦੇਸ਼ੀ ਸੰਗਠਨ ਰਾਹੀਂ ਪਾਕਿਸਤਾਨ ਤੋਂ ਖਰੀਦੇ ਗਏ ਸਨ।ਉਕਤ ਦੋਸ਼ੀ ਇਨ੍ਹਾਂ ਹਥਿਆਰਾਂ ਨੂੰ ਅਪਰਾਧਿਕ ਗਿਰੋਹਾਂ ਦੇ ਜ਼ਮੀਨੀ ਸੰਚਾਲਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।
