PNP : ਪਾਵਰਕਾਮ ਨੇ ਡਿਫਾਲਟਰਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ ਪਾਵਰਕਾਮ ਨੇ ਕਰੋੜਾਂ ਰੁਪਏ ਦੇ ਬਕਾਇਆ ਬਿੱਲਾਂ ਦੀ ਵਸੂਲੀ ਕੀਤੀ ਹੈ। ਐਡੀਸ਼ਨਲ ਐਸਡੀ ਡਿਸਟ੍ਰੀਬਿਊਸ਼ਨ ਡਿਵੀਜ਼ਨ ਖਰੜ ਦੇ ਐਕਸੀਅਨ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮੁਹਿੰਮ ਲਈ 8 ਐਸਡੀਓਜ਼ ਦੀ ਇੱਕ ਟੀਮ ਬਣਾਈ ਹੈ। ਟੀਮ ਨੇ ਖਰੜ, ਕੁਰਾਲੀ, ਮੋਰਿੰਡਾ, ਨਿਊ ਚੰਡੀਗੜ੍ਹ, ਮਾਜਰਾ ਇਲਾਕਿਆਂ ਵਿੱਚ ਜਾ ਕੇ ਬਿਜਲੀ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲੇ ਡਿਫਾਲਟਰਾਂ ਵਿਰੁੱਧ ਕਾਰਵਾਈ ਕੀਤੀ ਅਤੇ 300 ਤੋਂ ਵੱਧ ਬਿਜਲੀ ਮੀਟਰਾਂ ਦੇ ਕੁਨੈਕਸ਼ਨ ਕੱਟ ਦਿੱਤੇ। ਪਾਵਰਕਾਮ ਨੇ ਇਨ੍ਹਾਂ ਡਿਫਾਲਟਰਾਂ ਤੋਂ 2 ਕਰੋੜ ਰੁਪਏ ਦੀ ਵਸੂਲੀ ਕਰਨੀ ਹੈ, ਜਿਸ ਵਿੱਚੋਂ ਹੁਣ ਤੱਕ 1.23 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ
