ਲੁਧਿਆਣਾ ‘ਚ ਬੱਸ ਨੇ ਬਜ਼ੁਰਗ ਨੂੰ ਕੁਚਲਿਆ , ਐਕਟਿਵਾ ਨੂੰ ਟੱਕਰ ਮਾਰੀ

अन्य खबर

Punjab News point : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਟੱਕਰ ਹੁੰਦੇ ਹੀ ਬਜ਼ੁਰਗ ਸੜਕ ‘ਤੇ ਡਿੱਗ ਗਿਆ। ਬੱਸ ਚਾਲਕ ਨੇ ਬ੍ਰੇਕ ਨਹੀਂ ਲਗਾਈ, ਜਿਸ ਕਾਰਨ ਉਹ ਬਜ਼ੁਰਗ ਵਿਅਕਤੀ ਨੂੰ ਐਕਟਿਵਾ ਸਮੇਤ ਕਰੀਬ 15 ਫੁੱਟ ਤੱਕ ਘਸੀਟਦਾ ਹੋਇਆ ਮੁੱਖ ਸੜਕ ‘ਤੇ ਲੈ ਗਿਆ। ਸਰੀਰ ਬੁਰੀ ਤਰ੍ਹਾਂ ਕੁਚਲਿਆ ਹੋਇਆ ਸੀ। ਲਾਸ਼ ਦੇ ਟੁਕੜੇ ਹੋ ਗਏ। ਮ੍ਰਿਤਕ ਦਾ ਨਾਂ ਚਰਨਜੀਤ (71) ਹੈ।

ਹਾਦਸੇ ਤੋਂ ਬਾਅਦ ਸੜਕ ‘ਤੇ ਜਾਮ ਲੱਗ ਗਿਆ।ਦੱਸਿਆਜਾ ਰਿਹਾ ਹੈ ਕਿ ਕੁਝ ਦੂਰ ਜਾ ਕੇ ਬੱਸ ਚਾਲਕ ਨੇ ਗੱਡੀ ਨੂੰ ਰੋਕ ਲਿਆ। ਫਿਰੋਜ਼ਪੁਰ ਰੋਡ ‘ਤੇ ਉਸ ਸਮੇਂ ਲੰਮਾ ਜਾਮ ਲੱਗ ਗਿਆ ਜਦੋਂ ਸਵਾਰੀਆਂ ਨਾਲ ਭਰੀ ਬੱਸ ਸੜਕ ਦੇ ਵਿਚਕਾਰ ਰੁਕ ਗਈ। ਲੋਕਾਂ ਨੇ ਬੱਸ ਨੂੰ ਘੇਰ ਲਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਸਰਾਭਾ ਨਗਰ ਦੀ ਪੁਲਸ ਮੌਕੇ ‘ਤੇ ਪਹੁੰਚ ਗਈ।

ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਭੇਜ ਦਿੱਤਾ,ਮੌਕੇ ‘ਤੇ ਪਹੁੰਚੇ ਪੁਲਸ ਮੁਲਾਜ਼ਮਾਂ ਨੇ ਲਾਸ਼ ਨੂੰ ਟੁਕੜਿਆਂ ਸਮੇਤ ਆਪਣੀ ਕਾਰ ‘ਚ ਰਖਵਾ ਕੇ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਭੇਜ ਦਿੱਤਾ। ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਜੋ ਵੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।

Leave a Reply

Your email address will not be published. Required fields are marked *