ਅੱਤਵਾਦੀ ਖੰਡਾ ਦੀ ਮਾਂ ਅਤੇ ਭੈਣ ਦਾ ਵੀਜ਼ਾ ਰੱਦ, ਪੜੋ ਪੂਰੀ ਖਬਰ

International Social media Trending अपराधिक घटना दुनिया देश पंजाब

Punjab news point : ਯੂਕੇ ਸਰਕਾਰ ਨੇ ਅੱਤਵਾਦੀ ਅਵਤਾਰ ਸਿੰਘ ਖੰਡਾ ਦੀ ਮਾਤਾ ਚਰਨਜੀਤ ਕੌਰ ਅਤੇ ਭੈਣ ਜਸਪ੍ਰੀਤ ਕੌਰ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੋਵੇਂ ਆਪਣੇ ਬੇਟੇ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਯੂਕੇ ਜਾਣਾ ਚਾਹੁੰਦੇ ਸਨ।

ਇੰਨਾ ਹੀ ਨਹੀਂ ਅੱਤਵਾਦੀ ਖੰਡਾ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੇ ਮਾਮਲੇ ‘ਚ ਭੈਣ ਜਸਪ੍ਰੀਤ ਕੌਰ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੱਲ ਰਹੀ ਸੁਣਵਾਈ ਵੀ ਵਿਚਾਰ ਅਧੀਨ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਖੰਡਾ ਦੀ ਭੈਣ ਜਸਪ੍ਰੀਤ ਕੌਰ ਨੇ ਵੀ ਯੂ.ਕੇ ਜਾਣ ਲਈ ਵੀਜ਼ਾ ਅਪਲਾਈ ਕੀਤਾ ਸੀ ਪਰ ਯੂਕੇ ਸਰਕਾਰ ਨੇ ਇਸ ਨੂੰ ਠੁਕਰਾ ਦਿੱਤਾ ਹੈ। ਬ੍ਰਿਟੇਨ ਵਿੱਚ ਖਾਲਿਸਤਾਨ ਸਮਰਥਕਾਂ ਦਾ ਕਹਿਣਾ ਹੈ ਕਿ ਖੰਡਾ ਵੱਲੋਂ ਤਿਰੰਗੇ ਦਾ ਅਪਮਾਨ ਕੀਤੇ ਜਾਣ ਤੋਂ ਬਾਅਦ ਭਾਰਤ ਨਾਲ ਹੋਏ ਵਿਵਾਦ ਕਾਰਨ ਸਥਾਨਕ ਸਰਕਾਰ ਨੇ ਇਹ ਕਦਮ ਚੁੱਕਿਆ ਹੈ।ਯੂਕੇ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਖਾਲਿਸਤਾਨ ਲਹਿਰ ਦੇ ਸਮਰਥਕਾਂ ਨੂੰ ਸਿੱਧਾ ਸੁਨੇਹਾ ਹੈ। ਇਸ ਤੋਂ ਪਹਿਲਾਂ ਵੀ ਯੂਕੇ ਸਰਕਾਰ ਨੇ ਅੱਤਵਾਦੀ ਖੰਡਾ ਦਾ ਨਿੱਜੀ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਅਤੇ ਸਥਾਨਕ ਪੁਲਿਸ ਵੱਲੋਂ ਖੰਡਾ ਦੀ ਮੌਤ ਦੀ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ।

ਭਾਰਤ ‘ਚ ਵੀ ਸਰਕਾਰ ਨੇ ਵਿਖਾਇਆ ਸਖ਼ਤ ਰੁਖਭਾਰਤ ‘ਚ ਵੀ ਸਰਕਾਰ ਨੇ ਅੱਤਵਾਦੀ ਗਿਰੋਹ ਖਿਲਾਫ ਸਖ਼ਤ ਰੁਖ ਅਪਣਾਇਆ ਹੈ। ਭਾਰਤ ਸਰਕਾਰ ਵੱਲੋਂ ਅਤਿਵਾਦੀ ਐਲਾਨੇ ਅਵਤਾਰ ਸਿੰਘ ਉਰਫ਼ ਖੰਡਾ ਦੀ ਮ੍ਰਿਤਕ ਦੇਹ ਮੋਗਾ ਪੰਜਾਬ ਲਿਆਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਕੁਝ ਦਿਨ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਆਪਣਾ ਜਵਾਬ ਦਾਖ਼ਲ ਕੀਤਾ ਸੀ। ਪਟੀਸ਼ਨ ‘ਤੇ ਜਵਾਬ ਦਿੰਦਿਆਂ ਕੇਂਦਰ ਸਰਕਾਰ ਨੇ ਕਿਹਾ ਕਿ ਉਨ੍ਹਾਂ ਕੋਲ ਅੱਤਵਾਦੀ ਖੰਡਾ ਦੀ ਭਾਰਤੀ ਨਾਗਰਿਕਤਾ ਦਾ ਕੋਈ ਸਬੂਤ ਜਾਂ ਦਸਤਾਵੇਜ਼ ਨਹੀਂ ਹੈ।ਅੱਤਵਾਦੀ ਖੰਡਾ 15 ਜੂਨ ਨੂੰ ਮਾਰਿਆ ਗਿਆ ਸੀ।ਅੱਤਵਾਦੀਖੰਡਾ ਦੀ ਪਿਛਲੇ ਮਹੀਨੇ 15 ਜੂਨ ਨੂੰ ਲੰਡਨ, ਇੰਗਲੈਂਡ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਸੀ। ਕਿਹਾ ਜਾ ਰਿਹਾ ਸੀ ਕਿ ਉਸ ਦੀ ਮੌਤ ਕੈਂਸਰ ਕਾਰਨ ਹੋਈ ਸੀ ਪਰ ਇਹ ਵੀ ਚਰਚਾ ਸੀ ਕਿ ਉਸ ਦੇ ਸਰੀਰ ਵਿਚ ਜ਼ਹਿਰ ਪਾਇਆ ਗਿਆ ਸੀ, ਜਿਸ ਦਾ ਟੀਕਾ ਉਸ ਦੇ ਸਰੀਰ ਵਿਚ ਲਾਇਆ ਗਿਆ ਸੀ।

Leave a Reply

Your email address will not be published. Required fields are marked *