
Punjab news point : UK ਵਿੱਚ ਸਿੱਖ MP ਤਨਮਨਜੀਤ ਸਿੰਘ ਢੇਸੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਗਿਆ ਹੈ ਕਿ ਤਨਮਨਜੀਤ ਸਿੰਘ ਢੇਸੀ ਨੂੰ ਵੀਰਵਾਰ ਸਵੇਰੇ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕ ਲਿਆ ਗਿਆ। ਜਿਸ ਤੋਂ ਬਾਅਦ ਉਸ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ
ਇਸ ਤੋਂ ਬਾਅਦ ਉਨ੍ਹਾਂ ਨੂੰ ਜਾਣ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਤਨਮਨਜੀਤ ਸਿੰਘ ਢੇਸੀ ਜਦੋਂ ਅੰਮ੍ਰਿਤਸਰ ਪੁੱਜੇ ਤਾਂ ਉਨ੍ਹਾਂ ਕੋਲ ਲੋੜੀਂਦੇ ਦਸਤਾਵੇਜ਼ ਨਹੀਂ ਸਨ। ਉਸ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਨਹੀਂ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ ਗਿਆ। ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਗਈ

