ਅੰਮ੍ਰਿਤਸਰ ‘ਚ 42 ਕਰੋੜ ਦੀ ਹੈਰੋਇਨ ਫੜੀ: ਤਸਕਰ ਨੇ ਪਾਕਿਸਤਾਨ ਤੋਂ ਮੰਗਵਾਈ ਸੀ ਖੇਪ

Amritsar Social media अपराधिक देश पंजाब

Punjab news point : ਅੰਮ੍ਰਿਤਸਰ, ਪੰਜਾਬ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਨਸ਼ਾ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸਐੱਸਓਸੀ ਦੀ ਟੀਮ ਨੇ ਨਸ਼ਾ ਤਸਕਰ ਕੋਲੋਂ 6 ਕਿਲੋ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜ਼ਬਤ ਕੀਤੀ ਗਈ ਖੇਪ ਪਾਕਿਸਤਾਨ ਤੋਂ ਆਈ ਸੀ। ਫਿਲਹਾਲ ਐਸ.ਐਸ.ਓ.ਸੀ ਦੀ ਟੀਮ ਤਸਕਰ ਦੇ ਅਗਾਂਹ-ਵਧੂ ਸੰਪਰਕਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੇ ਇਸ ਸਮੱਗਲਰ ਨੂੰ ਫੜ ਕੇ ਸਰਹੱਦ ਪਾਰ ਤਸਕਰਾਂ ਦਾ ਨੈੱਟਵਰਕ ਤੋੜ ਦਿੱਤਾ ਹੈ। ਜਲਦੀ ਹੀ ਮੁਲਜ਼ਮਾਂ ਦੇ ਸਾਥੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *