
Punjab news point : ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਨੂੰ ਇੱਕ ਵਾਰ ਫਿਰ ਹਿੱਲਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਮੁੰਬਈ ਪੁਲਸ ਵਿਭਾਗ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਕ ਕਾਲਰ ਨੇ ਮੁੰਬਈ ‘ਚ ਅੱਤਵਾਦੀ ਹਮਲੇ ਦੀ ਧਮਕੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਭਰੀ ਕਾਲ ਮਹਾਰਾਸ਼ਟਰ ਮੰਤਰਾਲੇ ਦੇ ਕੰਟਰੋਲ ਰੂਮ ਨੂੰ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਕਾਹਲੀ ਵਿੱਚ ਜਾਂਚ ਵਿੱਚ ਜੁੱਟ ਗਈ ਅਤੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

