ਜਲੰਧਰ ‘ਚ ਦਿਨ-ਦਿਹਾੜੇ ਲੁਟੇਰਿਆਂ ਨੇ ਇਕ ਵਿਅਕਤੀ ਤੋਂ ਖੋਹ ਲਈ ਕਾਰ

अन्य खबर

Punjab news point : ਸ਼ਹਿਰ ਦੇ ਪੌਸ਼ ਇਲਾਕੇ ‘ਚੋਂ ਇਕ ਵਿਅਕਤੀ ਤੋਂ ਕਾਰ ਲੁੱਟਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਮਾਡਲ ਟਾਊਨ ਵਿੱਚ ਦਿਨ ਦਿਹਾੜੇ ਲੁਟੇਰਿਆਂ ਨੇ ਇੱਕ ਵਿਅਕਤੀ ਤੋਂ ਸਵਿਫਟ ਕਾਰ ਖੋਹ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਡਲ ਟਾਊਨ ਇਲਾਕੇ ਵਿੱਚ ਕੁਝ ਨੌਜਵਾਨਾਂ ਨੇ ਸਵਿਫਟ ਕਾਰ ਸਵਾਰ ਨੂੰ ਰੋਕ ਲਿਆ। ਜਿਸ ਤੋਂ ਬਾਅਦ ਉਕਤ ਲੁਟੇਰਿਆਂ ਨੇ ਨੌਜਵਾਨ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਇਸ ਦੌਰਾਨ ਲੁਟੇਰੇ ਨੌਜਵਾਨ ਤੋਂ ਕਾਰ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਦੂਜੇ ਪਾਸੇ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *