15 ਅਗਸਤ ਦੇ ਮੱਦੇਨਜ਼ਰ ਪੁਲਿਸ ਅਲਰਟ, ਸੁਰੱਖਿਆ ਦੇ ਸਖ਼ਤ ਪ੍ਰਬੰਧ

अन्य खबर

Punjab news point : 15 ਅਗਸਤ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲੀਸ ਵੱਲੋਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ, ਜਿੱਥੇ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਜਿਸ ਤੋਂ ਬਾਅਦ ਅੱਜ ਪੂਰੇ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਪੁਲੀਸ ਅਧਿਕਾਰੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਇਹ ਫਲੈਗ ਮਾਰਚ ਕਿਸੇ ਸ਼ਰਾਰਤੀ ਅਨਸਰ ’ਤੇ ਨਜ਼ਰ ਰੱਖਣ ਲਈ ਕੱਢਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕੋਈ ਸ਼ੱਕੀ ਵਿਅਕਤੀ ਦੇਖਦੇ ਹਨ ਤਾਂ ਪੁਲਿਸ ਨੂੰ ਸੂਚਿਤ ਕਰਨ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ਹਿਰ ਵਿੱਚ ਅਮਨ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕੀਤੇ ਗਏ ਹਨ। ਸ਼ਹਿਰ ਵਿੱਚ ਸੀਸੀਟੀਵੀ ਕੈਮਰਿਆਂ ਨਾਲ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ ਅਤੇ ਫਲੈਗ ਮਾਰਚ ਵੀ ਕੱਢਿਆ ਜਾ ਰਿਹਾ ਹੈ ਤਾਂ ਜੋ ਅੰਮ੍ਰਿਤਸਰ ਸ਼ਹਿਰ ਵਾਸੀ ਆਜ਼ਾਦੀ ਦਾ ਨਿੱਘ ਮਾਣ ਸਕਣ। ਜਿਸ ਕਾਰਨ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਪਤਾ ਲੱਗਦਾ ਹੈ ਕਿ ਕੋਈ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰ ਸਕਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ |

Leave a Reply

Your email address will not be published. Required fields are marked *