ਜਲੰਧਰ ਦੇ ਮਾਡਲ ਟਾਊਨ ‘ਚੋਂ ਕਾਰ ਖੋਹਣ ਦੇ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ

अन्य खबर

punjab news point : ਥਾਣਾ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਇੱਕ ਨੌਜਵਾਨ ਤੋਂ ਕਾਰ ਖੋਹਣ ਦੇ ਮਾਮਲੇ ਵਿੱਚ ਪੁਲਿਸ ਨੇ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਨੂੰ ਮਹਿਜ਼ 24 ਘੰਟਿਆਂ ਵਿੱਚ ਸੁਲਝਾ ਲਿਆ ਹੈ। ਪੁਲਿਸ ਨੇ ਲੁਟੇਰਿਆਂ ਵੱਲੋਂ ਖੋਹੀ ਗਈ ਸਵਿਫਟ ਕਾਰ ਫਿਰੋਜ਼ਪੁਰ ਤੋਂ ਬਰਾਮਦ ਕਰ ਲਈ ਹੈ। ਇਸ ਦੌਰਾਨ ਪੁਲਿਸ ਨੇ ਇੱਕ ਲੁਟੇਰੇ ਨੂੰ ਵੀ ਕਾਬੂ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਵੱਲੋਂ ਮੁਲਜ਼ਮ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲੀਸ ਮੁਲਜ਼ਮਾਂ ਕੋਲੋਂ ਬਰਾਮਦ ਹੋਈ ਕਾਰ ਨੂੰ ਜਲੰਧਰ ਲੈ ਆਈ ਹੈ। ਜਲਦੀ ਹੀ ਪੁਲਿਸ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਦੇ ਹੋਏ ਫਿਰੋਜ਼ਪੁਰ ਪਹੁੰਚੀ ਸੀ। ਸੀਸੀਟੀਵੀ ਵਿੱਚ ਪੁਲੀਸ ਨੂੰ ਲੁਟੇਰਿਆਂ ਦੀਆਂ ਕੁਝ ਤਸਵੀਰਾਂ ਵੀ ਸਾਫ਼ ਨਜ਼ਰ ਆ ਰਹੀਆਂ ਸਨ, ਜਿਸ ਤੋਂ ਬਾਅਦ ਪੁਲੀਸ ਨੇ ਹਿਊਮਨ ਰਿਸੋਰਸ ਐਂਡ ਟੈਕਨੀਕਲ ਸੈੱਲ ਦੀ ਮਦਦ ਨਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਲੁੱਟੀ ਗਈ ਕਾਰ ਬਰਾਮਦ ਕਰ ਲਈ।

Leave a Reply

Your email address will not be published. Required fields are marked *