ਪੰਜਾਬ ‘ਚ ਦੁਕਾਨਾਂ ਬੰਦ ਕਰਵਾਉਣ ਆਏ ਪ੍ਰਦਰਸ਼ਨਕਾਰੀ ‘ਤੇ ਦੁਕਾਨਦਾਰ ਨੇ ਚਲਾਈ ਗੋਲੀ, ਹਾਲਤ ਗੰਭੀਰ

Social media Trending अन्य खबर अपराधिक घटना देश पंजाब

Punjab news point : ਪੰਜਾਬ ਬੰਦ ਦੌਰਾਨ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਕਾਨਾਂ ਬੰਦ ਕਰਵਾਉਣ ਆਏ ਪ੍ਰਦਰਸ਼ਨਕਾਰੀਆਂ ‘ਤੇ ਇਕ ਦੁਕਾਨਦਾਰ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਮਸੀਤਾ ਰੋਡ ਦੀ ਦੱਸੀ ਜਾ ਰਹੀ ਹੈ, ਜਿੱਥੇ ਦੁਕਾਨ ਬੰਦ ਕਰਵਾਉਣ ਨੂੰ ਲੈ ਕੇ ਧਰਨਾਕਾਰੀਆਂ ਅਤੇ ਦੁਕਾਨਦਾਰ ਵਿਚਕਾਰ ਬਹਿਸ ਹੋ ਗਈ। ਇਸ ਦੌਰਾਨ ਇਕ ਦੁਕਾਨਦਾਰ ਨੇ ਪ੍ਰਦਰਸ਼ਨਕਾਰੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਗੁੱਸੇ ‘ਚ ਆਏ ਪ੍ਰਦਰਸ਼ਨਕਾਰੀਆਂ ਨੇ ਮੋਗਾ ਕੋਟ ਈਸੇ ਖਾਂ ਦੇ ਮੇਨ ਚੌਕ ‘ਤੇ ਜਾਮ ਲਗਾ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ।

ਹਿੰਸਾ ਦੇ ਵਿਰੋਧ ‘ਚ ਮਣੀਪੁਰ ਬੰਦ

ਦੱਸ ਦੇਈਏ ਕਿ ਮਨੀਪੁਰ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਵਾਲਮੀਕਿ ਅਤੇ ਈਸਾਈ ਭਾਈਚਾਰੇ ਨੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਜਿਸ ਕਾਰਨ ਜਲੰਧਰ, ਬਰਨਾਲਾ ਅਤੇ ਗੁਰਦਾਸਪੁਰ ਵਿੱਚ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਬੰਦ ਰਹੇ ਅਤੇ ਵਾਲਮੀਕਿ ਅਤੇ ਈਸਾਈ ਭਾਈਚਾਰੇ ਨੇ ਜਲੰਧਰ-ਦਿੱਲੀ ਹਾਈਵੇਅ ਨੂੰ 10 ਮਿੰਟ ਲਈ ਜਾਮ ਕੀਤਾ। ਬੰਦ ਦੌਰਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਬੰਦ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲ ਅਤੇ ਕਾਲਜ ਵੀ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ।

ਹੱਥ ਵਿਚ ਬਾਈਬਲ ਲੈ ਕੇ ਪ੍ਰਦਰਸ਼ਨ

ਇਸਾਈ ਭਾਈਚਾਰੇ ਨਾਲ ਸਬੰਧਤ ਪ੍ਰਦਰਸ਼ਨਕਾਰੀ ਹੱਥਾਂ ਵਿਚ ਪਵਿੱਤਰ ਗ੍ਰੰਥ ਬਾਈਬਲ ਲੈ ਕੇ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਇਸਾਈ ਭਾਈਚਾਰੇ ਦੇ ਲੋਕ ਮਣੀਪੁਰ ‘ਚ ਹਿੰਸਾ ਦੇ ਖਿਲਾਫ ਪਿਛਲੇ ਕਈ ਦਿਨਾਂ ਤੋਂ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ। ਵਾਲਮੀਕਿ ਅਤੇ ਈਸਾਈ ਭਾਈਚਾਰੇ ਵੱਲੋਂ ਅੱਜ ਪੰਜਾਬ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਦੇ ਲਿਹਾਜ਼ ਨਾਲ ਜਲੰਧਰ ਸਭ ਤੋਂ ਸੰਵੇਦਨਸ਼ੀਲ ਸ਼ਹਿਰ ਹੈ। ਜਿਸ ਦੇ ਮੱਦੇਨਜ਼ਰ ਸ਼ਹਿਰ ਦੇ ਮੁੱਖ ਚੌਕਾਂ-ਚੌਰਾਹਾ ‘ਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। 

Leave a Reply

Your email address will not be published. Required fields are marked *