ਸਰਕਾਰ ਨੇ ਇਮੀਗ੍ਰੇਸ਼ਨ ਏਜੰਟਾਂ ‘ਤੇ ਸ਼ਿਕੰਜਾ ਕੱਸਿਆ, 271 ਖਿਲਾਫ ਕਾਰਵਾਈ ਦੇ ਹੁਕਮ

Chandigarh Social media Trending अन्य खबर पंजाब राजनितिक

Punjab news point, ਚੰਡੀਗੜ੍ਹ: ਪੰਜਾਬ ‘ਚ ਇਮੀਗ੍ਰੇਸ਼ਨ ਏਜੰਟਾਂ ‘ਤੇ ਸਰਕਾਰ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀ ਵਿਭਾਗ ਦੀ ਸਮੀਖਿਆ ਮੀਟਿੰਗ ਕੀਤੀ।

ਇਸ ਮੀਟਿੰਗ ਵਿੱਚ ਪੰਜਾਬ ਵਿੱਚ ਕੰਮ ਕਰਨ ਵਾਲੇ ਕਾਨੂੰਨੀ ਅਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਦੀ ਗਿਣਤੀ ਸਬੰਧੀ ਅੰਕੜਿਆਂ ਦੀ ਜਾਂਚ ਕੀਤੀ ਗਈ।ਉਨ੍ਹਾਂ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਪੰਜਾਬ ਵਿੱਚ ਇੱਕ ਵੀ ਗੈਰ ਕਾਨੂੰਨੀ ਇਮੀਗ੍ਰੇਸ਼ਨ ਏਜੰਟ ਕੰਮ ਨਾ ਕਰੇ ਤਾਂ ਜੋ ਲੋਕਾਂ ਨਾਲ ਕੋਈ ਧੋਖਾਧੜੀ ਨਾ ਹੋਵੇ। ਹੁਣ ਤੱਕ ਦੀ ਜਾਂਚ ਅਨੁਸਾਰ ਪੰਜਾਬ ਵਿੱਚ ਕੁੱਲ 7179 ਇਮੀਗ੍ਰੇਸ਼ਨ ਏਜੰਟ ਹਨ, ਜਿਨ੍ਹਾਂ ਵਿੱਚੋਂ 3574 ਦੀ ਜਾਂਚ ਮੁਕੰਮਲ ਹੋ ਚੁੱਕੀ ਹੈ, ਜਿਸ ਤੋਂ ਬਾਅਦ 271 ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।

Leave a Reply

Your email address will not be published. Required fields are marked *