ਜਲਾਲਾਬਾਦ ‘ਚ ਪੈਟਰੋਲ ਪੰਪ ‘ਤੇ ਲੁੱਟੇ 22 ਲੱਖ

अन्य खबर

Punjab news point : ਜਲਾਲਾਬਾਦ ਤੋਂ ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਪਿੰਡ ਅਮੀਰ ਖਾਸ ਦੇ ਨਜ਼ਦੀਕ ਇੱਕ ਪੈਟਰੋਲ ਪੰਪ ‘ਤੇ ਸ਼ੁੱਕਰਵਾਰ ਦੁਪਹਿਰ 22.50 ਲੱਖ ਦੀ ਲੁੱਟ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਇਹ ਸਾਰੀ ਘਟਨਾ ਪੈਟਰੋਲ ਪੰਪ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ।

ਪੀੜਤ ਅਨੁਸਾਰ ਗੁਰੂ ਸੇਵਕ ਸਿੰਘ ਆਪਣੀ ਕਾਰ ਵਿੱਚ ਪੈਟਰੋਲ ਪਾਉਣ ਲਈ ਆਇਆ ਸੀ। ਜਿਵੇਂ ਹੀ ਉਹ ਤੇਲ ਪਾ ਕੇ ਪੰਪ ਤੋਂ ਬਾਹਰ ਨਿਕਲਣ ਲੱਗਾ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ। ਇਨ੍ਹਾਂ ਨੌਜਵਾਨਾਂ ਵਿੱਚੋਂ ਇੱਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਪੀਲੀ ਬੈਲਟ ਪਾਈ ਹੋਈ ਸੀ। ਪੀੜਤ ਅਨੁਸਾਰ ਮੁਲਜ਼ਮਾਂ ਨੇ ਉਨ੍ਹਾਂ ਨੂੰ ਹਥਿਆਰ ਦਿਖਾ ਕੇ ਉਨ੍ਹਾਂ ਦੀ ਗੱਡੀ ਰੋਕ ਦਿੱਤੀ। ਜਦੋਂ ਉਨ੍ਹਾਂ ਨੇ ਗੱਡੀ ਰੋਕੀ ਤਾਂ ਮੁਲਜ਼ਮ ਉਨ੍ਹਾਂ ਦੇ ਨਾਲ ਵਾਲੀ ਸੀਟ ‘ਤੇ ਰੱਖਿਆ ਨੋਟਾਂ ਨਾਲ ਭਰਿਆ ਬੈਗ ਚੁੱਕ ਕੇ ਭੱਜ ਗਏ।

ਪੂਰੀ ਘਟਨਾ ਸੀਸੀਟੀਵੀ ‘ਚ ਕੈਦ

ਇਸ ਦੇ ਨਾਲ ਹੀ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਜਿਸ ਵਿੱਚ ਦੋ ਨੌਜਵਾਨ ਲੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਦਿਨ ਦਿਹਾੜੇ ਵਾਪਰੀ ਇਸ ਘਟਨਾ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲੀਸ ਨੇ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।

ਐਸਐਸਪੀ ਨੇ ਕਿਹਾ – ਜਲਦੀ ਹੀ ਮਾਮਲੇ ਦਾ ਪਤਾ ਲਗਾ ਲਿਆ ਜਾਵੇਗਾ

ਘਟਨਾ ਦੀ ਸੂਚਨਾ ਮਿਲਦੇ ਹੀ ਫਾਜ਼ਿਲਕਾ ਦੇ ਐੱਸਐੱਸਪੀ ਮਨਜੀਤ ਸਿੰਘ ਦੇਸੀ ਮੌਕੇ ‘ਤੇ ਪਹੁੰਚ ਗਏ। ਐੱਸਐੱਸਪੀ ਦੇਸੀ ਨੇ ਦੱਸਿਆ- ਗੁਰਸੇਵਕ ਨਾਂ ਦਾ ਵਿਅਕਤੀ ਆਪਣੇ ਘਰੋਂ ਕੁਝ ਨਕਦੀ ਲੈ ਕੇ ਆਇਆ ਸੀ। ਸੀਸੀਟੀਵੀ ਦੇ ਆਧਾਰ ’ਤੇ ਪੁਲੀਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ, ਜਦਕਿ ਕੁਝ ਅਹਿਮ ਸੁਰਾਗ ਪੁਲੀਸ ਕੋਲ ਹਨ। ਜਿਸ ਦੇ ਆਧਾਰ ‘ਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *