ਸਰਕਾਰ ਵਲੋਂ ਕਿਸਾਨਾਂ ‘ਤੇ ਲਾਠੀਚਾਰਜ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

Amritsar Social media Trending देश धार्मिक पंजाब

Punjab news point : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਲੌਂਗੋਵਾਲ ਵਿਖੇ ਕਿਸਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਇਸ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਦੁੱਖਦਾਈ ਹੋਣ ਦੇ ਨਾਲ-ਨਾਲ ਸਰਕਾਰ ਦੀ ਲੋਕਾਂ ਪ੍ਰਤੀ ਜ਼ਿੰਮੇਵਾਰੀ ਦੇ ਵਿਰੁੱਧ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਕੁਦਰਤੀ ਆਫ਼ਤ ਹੜ੍ਹ ਕਾਰਨ ਬਣੇ ਹਾਲਾਤ ਉਪਰੰਤ ਕਿਸਾਨ ਜਥੇਬੰਦੀਆਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ, ਜਿਸ ਦੀ ਸ਼੍ਰੋਮਣੀ ਕਮੇਟੀ ਹਿਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਹੜ੍ਹ ਕਾਰਨ ਕਿਸਾਨਾਂ ਨੂੰ ਫ਼ਸਲਾਂ ਦਾ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਦੂਸਰੇ ਪਾਸੇ ਸਰਕਾਰ ਕਿਸਾਨਾਂ ‘ਤੇ ਤਸ਼ੱਦਦ ਕਰ ਰਹੀ ਹੈ। ਉਨ੍ਹਾਂ ਕਿ ਲੌਂਗੋਵਾਲ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਵਿਰੁੱਧ ਸੰਗੀਨ ਧਾਰਾਵਾਂ ਤਹਿਤ ਪਰਚੇ ਦਰਜ ਕਰਨਾ ਅਤਿ ਨਿੰਦਣਯੋਗ ਕਾਰਵਾਈ ਹੈ, ਜਿਸ ਨੂੰ ਸਰਕਾਰ ਤੁਰੰਤ ਵਾਪਸ ਲਵੇ।

Leave a Reply

Your email address will not be published. Required fields are marked *