ਪੰਜਾਬ ਗਵਰਨਰ ਨੇ ਮੁੱਖ ਮੰਤਰੀ ਨੂੰ ਮੁੜ ਲਿਖਿਆ ਪੱਤਰ

अन्य खबर

Punjab news point : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਇਕ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਮੁੱਖ ਮੰਤਰੀ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਚਿੱਠੀ ਸਮੇਤ ਬਾਕੀ ਚਿੱਠੀਆਂ ਦਾ ਤੁਰੰਤ ਜਵਾਬ ਦਿੱਤਾ ਗਿਆ ਤਾਂ ਉਨ੍ਹਾਂ ਵਲੋਂ ਰਾਜ ਵਿਚ ਰਾਸ਼ਟਰਪਤੀ ਸ਼ਾਸਨ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਉਨ੍ਹਾਂ ਇਸ ਵਿਚ 1 ਅਗਸਤ ਨੂੰ ਲਿਖੀ ਚਿੱਠੀ ਬਾਰੇ ਵੀ ਯਾਦ ਕਰਵਾਇਆ। ਰਾਜਪਾਲ ਨੇ ਚਿਤਾਵਨੀ ਦਿੰਦਿਆਂ ਇਹ ਵੀ ਕਿਹਾ ਕਿ ਸੰਵਿਧਾਨਕ ਤੰਤਰ ਦੇ ਫ਼ੇਲ੍ਹ ਹੋਣ ਦੀ ਰਿਪੋਰਟ ਵੀ ਉਨ੍ਹਾਂ ਵਲੋਂ ਭੇਜੀ ਜਾਵੇਗੀ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਵੇਗਾ।

Leave a Reply

Your email address will not be published. Required fields are marked *