ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਨੂੰ ਮਿਲੀ ਵੱਡੀ ਰਾਹਤ

अन्य खबर

Punjab news point : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ਵਿੱਚ ਇਸਲਾਮਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ‘ਚ ਇਮਰਾਨ ਖਾਨ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਇਮਰਾਨ ਸ਼ਾਮ ਤੱਕ ਜੇਲ੍ਹ ਤੋਂ ਬਾਹਰ ਆ ਜਾਵੇਗਾ। ਇਸ ਮਾਮਲੇ ਵਿੱਚ ਇਮਰਾਨ ਦੇ ਨਾਲ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਵੀ ਜ਼ਮਾਨਤ ਮਿਲ ਚੁੱਕੀ ਹੈ। ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖਾਨ ਨੂੰ ਜਿਨਾਹ ਹਾਊਸ ਹਮਲੇ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਜੇਲ ਤੋਂ ਰਿਹਾਈ ਮੁਸ਼ਕਿਲ ਹੋ ਜਾਵੇਗੀ।

ਦੱਸਿਆ ਜਾ ਰਿਹਾ ਹੈ ਕਿ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਇਮਰਾਨ ਖਾਨ ਪਾਕਿਸਤਾਨ ਦੀ ਰਾਜਨੀਤੀ ‘ਚ ਫਿਰ ਤੋਂ ਆਪਣੀ ਮੌਜੂਦਗੀ ਦਰਜ ਕਰਵਾਉਣਗੇ। ਮੰਗਲਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ‘ਚ ਕਈ ਕਮੀਆਂ ਦਾ ਹਵਾਲਾ ਦਿੰਦੇ ਹੋਏ ਇਮਰਾਨ ਖਾਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ 5 ਅਗਸਤ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਚੇਅਰਮੈਨ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਉਹ ਪੰਜਾਬ ਸੂਬੇ ਦੀ ਕਟਕ ਜੇਲ੍ਹ ਵਿੱਚ ਹੈ।

ਜੇਲ੍ਹ ਜਾਣ ਦੇ ਨਾਲ ਹੀ ਪਾਕਿਸਤਾਨ ਦੇ ਸਾਬਕਾ ਪੀਐਮ ਨੇ ਸਜ਼ਾ ਦੇ ਇਸ ਫੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਦੋਸ਼ ਹੈ ਕਿ ਇਮਰਾਨ ਖ਼ਾਨ ਨੇ 2018 ਤੋਂ 2022 ਦਰਮਿਆਨ ਪ੍ਰਧਾਨ ਮੰਤਰੀ ਵਜੋਂ ਮਿਲੇ ਤੋਹਫ਼ਿਆਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਵੇਚਿਆ ਸੀ। ਇਸ ਮਾਮਲੇ ‘ਚ ਸਜ਼ਾ ਸੁਣਾਉਣ ਦੇ ਨਾਲ ਹੀ ਇਮਰਾਨ ਖਾਨ ‘ਤੇ ਆਉਣ ਵਾਲੀਆਂ ਚੋਣਾਂ ਲੜਨ ‘ਤੇ ਰੋਕ ਲਗਾਉਂਦੇ ਹੋਏ ਉਨ੍ਹਾਂ ‘ਤੇ ਪੰਜ ਸਾਲ ਦੀ ਰਾਜਨੀਤੀ ਕਰਨ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

Leave a Reply

Your email address will not be published. Required fields are marked *