ਜੋਹਾਨਸਬਰਗ: ਬਹੁਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 52 ਲੋਕਾਂ ਦੀ ਮੌਤ

अन्य खबर

Punjab news point : ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ‘ਚ ਘੱਟੋ-ਘੱਟ 52 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਸਮਾਚਾਰ ਏਜੰਸੀ ਐਸੋਸੀਏਟਿਡ ਪ੍ਰੈਸ (ਏ. ਪੀ.) ਮੁਤਾਬਕ ਅੱਗ ਦੀ ਘਟਨਾ ਵਿਚ 43 ਹੋਰ ਲੋਕ ਝੁਲਸ ਗਏ ਅਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਵੀਰਵਾਰ ਤੜਕੇ ਸ਼ੁਰੂ ਹੋਈ।

ਦੱਸਿਆ ਜਾ ਰਿਹਾ ਹੈ ਕਿ ਅੱਗ ‘ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ ਪਰ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਅਤੇ ਨੁਕਸਾਨ ਦੀ ਮਾਤਰਾ ਦਾ ਪਤਾ ਨਹੀਂ ਲੱਗ ਸਕਿਆ ਹੈ।

ਹੁਣ ਤੱਕ ਇਮਾਰਤ ‘ਚੋਂ 52 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ

ਐਮਰਜੈਂਸੀ ਸੇਵਾਵਾਂ ਦੇ ਬੁਲਾਰੇ ਰਾਬਰਟ ਮੁਲਾਉਦਜ਼ੀ ਨੇ ਕਿਹਾ ਕਿ ਸਵੇਰੇ ਤੜਕੇ ਲੱਗੀ ਅੱਗ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਉਨ੍ਹਾਂ ਕਿਹਾ ਕਿ ਖੋਜ ਅਤੇ ਬਚਾਅ ਮੁਹਿੰਮ ਲਗਾਤਾਰ ਜਾਰੀ ਹੈ। ਟੀਮ ਨੇ ਹੁਣ ਤੱਕ 52 ਲਾਸ਼ਾਂ ਨੂੰ ਬਾਹਰ ਕੱਢਿਆ ਹੈ, ਉਨ੍ਹਾਂ ਕਿਹਾ ਕਿ ਹੋਰ ਲੋਕ ਅੰਦਰ ਫਸ ਸਕਦੇ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ‘ਚ ਕਾਲੀ ਇਮਾਰਤ ਦੀਆਂ ਖਿੜਕੀਆਂ ‘ਚੋਂ ਅਜੇ ਵੀ ਧੂੰਆਂ ਨਿਕਲ ਰਿਹਾ ਹੈ। ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ‘ਚ ਕੁਝ ਸਮਾਂ ਲੱਗ ਸਕਦਾ ਹੈ। ਕੁਝ ਖਿੜਕੀਆਂ ਵਿੱਚੋਂ ਬੈੱਡਸ਼ੀਟਾਂ ਅਤੇ ਹੋਰ ਸਾਮਾਨ ਵੀ ਬਾਹਰ ਲਟਕ ਰਿਹਾ ਸੀ। ਇਹ ਅਸਪਸ਼ਟ ਹੈ ਕਿ ਲੋਕਾਂ ਨੇ ਅੱਗ ਤੋਂ ਬਚਣ ਲਈ ਇਨ੍ਹਾਂ ਦੀ ਵਰਤੋਂ ਕੀਤੀ ਜਾਂ ਆਪਣੀ ਜਾਇਦਾਦ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਚਸ਼ਮਦੀਦਾਂ ਮੁਤਾਬਕ ਜਿਸ ਇਮਾਰਤ ‘ਚ ਅੱਗ ਲੱਗੀ, ਉਸ ‘ਚ ਕਰੀਬ 200 ਲੋਕ ਰਹਿੰਦੇ ਹਨ।

Leave a Reply

Your email address will not be published. Required fields are marked *