ਅਧਿਆਪਕ ਮੰਗਾਂ ਸਬੰਧੀ ਡੀ. ਟੀ. ਐਫ ਵੱਲੋਂ ਰੋਸ ਮੁਜ਼ਾਹਰਾ ਅੱਜ

Social media Trending अन्य खबर दुनिया देश पंजाब

Punjab news point, ਮੋਗਾ : ਡੀ. ਟੀ ਐਫ ਜ਼ਿਲ੍ਹਾ ਕਮੇਟੀ .ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਸਕੱਤਰ ਜਗਵੀਰਨ ਕੌਰ ਨੇ ਦੱਸਿਆਂ ਕਿ ਪੰਜਾਬ ਸਰਕਾਰ ਵੱਲੋਂ ਜ਼ਬਰੀ ਕੀਤੀ ਜਾ ਰਹੀ ਰੈਸ਼ਨੇਲਾਈਜੇਸ਼ਨ ਅਤੇ ਅਧਿਆਪਕਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਨਾਂ ਕੀਤੇ ਜਾਣ ਦੇ ਰੋਸ਼ ਵਜੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ 5 ਸਤੰਬਰ ਨੂੰ ਸੂਬੇ ਭਰ ਵਿੱਚ ਜੋ ਅਧਿਆਪਕ ਦਿਵਸ ਮੌਕੇ ਵਿਚ ਰੋਸ਼ ਅਤੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਫ਼ੈਸਲਾ ਕੀਤਾ ਹੈ |ਮੋਗਾ ਵਿੱਚ ਇਹ ਅਰਥੀ ਫੂਕ ਮੁਜ਼ਾਹਰਾ ਡੀ ਸੀ ਦਫ਼ਤਰ ਮੋਗਾ ਦੇ ਸਾਹਮਣੇ ਦੁਪਹਿਰ 2.30 ਵਜੇ ਕੀਤਾ ਜਾ ਰਿਹਾ ਹੈ |ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਘੋਲੀਆ , ਮੀਤ ਪ੍ਰਧਾਨ ਸਵਰਨਦਾਸ ਜ਼ਿਲ੍ਹਾ ਜਥੇਬੰਦਕ ਸਕੱਤਰ ਅਮਨਦੀਪ ਮਾਛੀਕੇ ਨੇ ਇੱਥੇ ਜਾਰੀ ਕੀਤੇ ਪ੍ਰੈਸ ਬਿਆਨ ਵਿਚ ਕਿਹਾ ਆਪ ਸਰਕਾਰ ਵੱਲੋਂ ਧਾਰਨ ਕੀਤੀਆਂ ਅਧਿਆਪਕ ਤੇ ਲੋਕ ਵਿਰੋਧੀ ਨੀਤੀਆਂ ਦਾ ਜ਼ਿਕਰ ਕਰਦਿਆ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਪੇਂਡੂ ਤੇ ਬਾਰਡਰ ਭੱਤੇ ਸਮੇਤ ਮੁਲਾਜ਼ਮਾਂ ਦੇ ਬੰਦ ਕੀਤੇ 37 ਪ੍ਰਕਾਰ ਦੇ ਭੱਤਿਆਂ ਨੂੰ ਚਾਲੂ ਕਰਨ,ਏ.ਸੀ.ਪੀ ਸਕੀਮ ਚਾਲੂ ਕਰਨ,ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਬਕਾਇਆ ਕਿਸਤਾਂ ਦੇਣ ,ਕੰਪਿਊਟਰ ਤੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ,ਵਿਭਾਗੀ ਤਰੱਕੀਆਂ ਕਰਨ,ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਹੋਰ ਅਨੇਕਾਂ ਆਰਥਿਕ ਤੇ ਵਿਭਾਗੀ ਮੰਗਾਂ ਲਈ ਸੰਘਰਸ਼ ਕਰਦੀ ਆ ਰਹੀ ਹੈ। ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਹੀ ਨਹੀ ਦੇ ਰਹੀ।ਜ਼ਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਝੋਰੜਾਂ ਅਤੇ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਛੇਵੇਂ ਪੇ ਕਮਿਸ਼ਨ ਦਾ ਬਕਾਇਆ ਦੇਣ ਤੋਂ ਵੀ ਚੁੱਪ ਵੱਟੀ ਬੈਠੀ ਹੈ ਜਿਸ ਦਾ ਸਮੂਹ ਮੁਲਾਜ਼ਮਾਂ ਵਿੱਚ ਬਹੁਤ ਰੋਸ ਹੈ |ਇਸ ਕਰਕੇ ਉਹ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਪੰਜਾਬ ਭਰ ਵਿਚ ਮੁਜ਼ਾਹਰੇ ਕਰਕੇ ਰੋਸ ਪ੍ਰਗਟ ਕਰਨਗੇ। ਇਸਤੋਂ ਬਾਅਦ ਵੀ ਜੇਕਰ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਉਹ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕਰਨਗੇ| ਉਹਨਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਆਉਣ ਤਾ ਜੋ ਸਰਕਾਰ ਪਾਸੋਂ ਆਪਣੇ ਬਣਦੇ ਹੱਕ ਲਏ ਜਾ ਸਕਣ |ਇਸ ਮੌਕੇ ਜਗਜੀਤ ਸਿੰਘ, ਦੀਪਕ ਮਿੱਤਲ , ਮੈਡਮ ਮਧੂ, ਮੈਡਮ ਮਮ ਤਾ ਕੌਸ਼ਲ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *