
Punjab news point : ਸੀਪੀਆਈ ਟੈਰਰ ਫੰਡਿੰਗ ਮਾਮਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਡੀ ਕਾਰਵਾਈ ਕਰ ਰਹੀ ਹੈ। ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ, ਵਾਰਾਣਸੀ, ਚੰਦੌਲੀ, ਆਜ਼ਮਗੜ੍ਹ ਅਤੇ ਦੇਵਰੀਆ ਜ਼ਿਲ੍ਹਿਆਂ ਵਿੱਚ 8 ਥਾਵਾਂ ‘ਤੇ ਤਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ NIA ਦੀ ਟੀਮ ਨਕਸਲੀ ਗਤੀਵਿਧੀਆਂ ਨਾਲ ਜੁੜੇ ਇਕ ਮਾਮਲੇ ‘ਚ ਅਗਲੇਰੀ ਜਾਂਚ ਲਈ ਉੱਤਰ ਪ੍ਰਦੇਸ਼ ਪਹੁੰਚੀ ਹੈ। ਜਾਂਚ ਟੀਮ ਵੱਲੋਂ ਵੱਡੀ ਕਾਰਵਾਈ ਚੰਦੌਲੀ ਵਿੱਚ ਵੀ ਕੀਤੀ ਜਾ ਰਹੀ ਹੈ।

