ਅੰਮ੍ਰਿਤਸਰ ਵਿੱਚ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ

Chandigarh Social media पंजाब

Punjab news point : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਸ਼ੁਰੂ ਹੋ ਗਈ ਹੈ। ਇੱਥੇ ਗ੍ਰਹਿ ਮੰਤਰੀ ਦੇ ਇੱਕ ਪਾਸੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਬੈਠੇ ਸਨ। ਉਨ੍ਹਾਂ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੰਚ ‘ਤੇ ਮੌਜੂਦ ਹਨ।

ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਉਠਾਇਆ। ਸੀਐਮ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਹੜ੍ਹਾਂ ਵਿੱਚ ਡੁੱਬ ਰਿਹਾ ਸੀ ਤਾਂ ਪਾਣੀ ਮੰਗਣ ਵਾਲੇ ਸੂਬਿਆਂ ਨੇ ਮੂੰਹ ਮੋੜ ਲਿਆ ਹੈ। ਸੀਐਮ ਮਾਨ ਨੇ ਇਸ ਦਾ ਹੱਲ ਕੱਢਣ ਦੀ ਮੰਗ ਕੀਤੀ ਹੈ ਤਾਂ ਜੋ ਮੁੜ ਅਜਿਹੀ ਸਮੱਸਿਆ ਨਾ ਆਵੇ।

ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੁੱਖ ਮੰਤਰੀ ਭਗਵੰਤ ਮਾਨ ਤਾਜ ਹੋਟਲ ਲੈ ਕੇ ਗਏ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਹਰੇਕ ਰਾਜ ਦੇ ਦੋ-ਦੋ ਸੀਨੀਅਰ ਮੰਤਰੀ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰ/ਪ੍ਰਸ਼ਾਸਕ ਮੀਟਿੰਗ ਵਿੱਚ ਹਿੱਸਾ ਲੈਣ ਲਈ ਪਹੁੰਚੇ।

ਉੱਤਰੀ ਭਾਰਤ ਦੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਸੀਨੀਅਰ ਮੰਤਰੀਆਂ ਨਾਲ ਭਖਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਮੁੱਦਿਆਂ ‘ਤੇ ਵੀ ਚਰਚਾ ਹੋਵੇਗੀ, ਜਿਨ੍ਹਾਂ ਕਾਰਨ ਗੁਆਂਢੀ ਰਾਜਾਂ ਪ੍ਰਤੀ ਨਫਰਤ ਵਧ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਲਈ ਚੰਡੀਗੜ੍ਹ ਦੀ ਮੰਗ ਕਰ ਸਕਦੇ ਹਨ।

ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਚੰਡੀਗੜ੍ਹ ਨੂੰ ਹੀ ਪੰਜਾਬ ਦੀ ਰਾਜਧਾਨੀ ਬਣਾਇਆ ਜਾਵੇ ਅਤੇ ਹਰਿਆਣਾ ਦੀ ਨਵੀਂ ਰਾਜਧਾਨੀ ਉਨ੍ਹਾਂ ਦੇ ਸੂਬੇ ਵਿੱਚ ਹੀ ਬਣਾਈ ਜਾਵੇ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀਆਂ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਕਾਲਜਾਂ ਨਾਲ ਮਾਨਤਾ ਦੇਣ ਵਰਗੇ ਮੁੱਦੇ ਵੀ ਵਿਚਾਰੇ ਜਾਣਗੇ।

Leave a Reply

Your email address will not be published. Required fields are marked *