ਹਰਿਆਣਾ ਰੋਡਵੇਜ਼ ਦੀ ਚੱਲਦੀ ਬੱਸ ‘ਚ ਧਮਾਕਾ, 2 ਗੰਭੀਰ ਜ਼ਖਮੀ

Haryana International घटना

Punjab news point : ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਢਿਡਾਰਾ ਬਾਈਪਾਸ ਉਤੇ ਦੁਪਹਿਰ ਨੂੰ ਸਵਾਰੀਆਂ ਨਾਲ ਭਰੀ ਹਰਿਆਣਾ ਟਰਾਂਸਪੋਰਟ ਵਿਭਾਗ ਦੀ ਬੱਸ ‘ਚ ਧਮਾਕਾ ਹੋਣ ਕਾਰਨ ਦੋ ਲੋਕ ਬੁਰੀ ਤਰ੍ਹਾਂ ਝੁਲਸ ਗਏ।

ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਧਮਾਕੇ ਦੇ ਨਾਲ ਹੀ ਬੱਸ ਦੀਆਂ ਸੀਟਾਂ ਨੂੰ ਅੱਗ ਲੱਗ ਗਈ। ਪੂਰੀ ਬੱਸ ਵਿੱਚ ਧੂੰਏਂ ਕਾਰਨ ਸਵਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਡਰਾਈਵਰ ਨੇ ਸਮਝਦਾਰੀ ਨਾਲ ਬੱਸ ਨੂੰ ਮੌਕੇ ‘ਤੇ ਹੀ ਰੋਕ ਲਿਆ ਅਤੇ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸਥਾਨਕ ਲੋਕਾਂ ਨੇ ਵੀ ਮੌਕੇ ‘ਤੇ ਪਹੁੰਚ ਕੇ ਐਂਬੂਲੈਂਸ ਬੁਲਾਈ ਅਤੇ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

Leave a Reply

Your email address will not be published. Required fields are marked *