ਕੇਂਦਰੀ ਕੈਬਨਿਟ ਵੱਲੋਂ ਕਿਸਾਨਾਂ ਲਈ ਖਾਦ ਸਬਸਿਡੀ ਬਾਰੇ ਵੱਡਾ ਫੈਸਲਾ

Social media दुनिया देश

Punjab news point : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅੱਜ ਬੁੱਧਵਾਰ ਨੂੰ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ ‘ਚ ਕਿਸਾਨਾਂ ਲਈ ਕਈ ਵੱਡੇ ਫੈਸਲੇ ਲਏ ਗਏ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੋਦੀ ਕੈਬਨਿਟ ਮੀਟਿੰਗ ਦੌਰਾਨ ਲਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਨੂੰ ਖਾਦਾਂ ‘ਤੇ ਸਬਸਿਡੀ ਮਿਲਦੀ ਰਹੇਗੀ ਅਤੇ ਸਰਕਾਰ ਖਾਦਾਂ ਦੀਆਂ ਕੀਮਤਾਂ ‘ਤੇ ਕੋਈ ਅਸਰ ਨਹੀਂ ਪੈਣ ਦੇਵੇਗੀ।

ਕੈਬਨਿਟ ਮੀਟਿੰਗ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਅਨੁਰਾਗ ਠਾਕੁਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਮੀਟਿੰਗ ਹੋਈ, ਜਿਸ ‘ਚ ਫੈਸਲਾ ਲਿਆ ਗਿਆ ਕਿ ਖਾਦਾਂ ਦੀਆਂ ਕੀਮਤਾਂ ‘ਤੇ ਕੋਈ ਅਸਰ ਨਹੀਂ ਪਵੇਗਾ। NBS ਤਹਿਤ ਕਿਸਾਨਾਂ ਨੂੰ ਰਿਆਇਤੀ ਕੀਮਤਾਂ ‘ਤੇ ਖਾਦ ਮਿਲਦੀ ਰਹੇਗੀ ਅਤੇ ਯੂਰੀਆ ਦੀਆਂ ਕੀਮਤਾਂ ‘ਚ ਇਕ ਪੈਸਾ ਵੀ ਵਾਧਾ ਨਹੀਂ ਹੋਵੇਗਾ।

ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਕਿਹਾ ਕਿ ਇੱਕ ਵਾਰ ਫਿਰ ਕਿਸਾਨ ਪੱਖੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕੌਮਾਂਤਰੀ ਮੰਡੀ ਵਿੱਚ ਵਧ ਰਹੀਆਂ ਕੀਮਤਾਂ ਦਾ ਦੇਸ਼ ਵਿੱਚ ਕਿਸਾਨਾਂ ਉਤੇ ਕੋਈ ਅਸਰ ਨਹੀਂ ਪਵੇਗਾ।

Leave a Reply

Your email address will not be published. Required fields are marked *