LPG ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ

देश

Punjab news point : ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਇਹ ਵਾਧਾ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ‘ਤੇ ਹੋਇਆ ਹੈ। ਰੇਟ ‘ਚ 21 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ।

1 ਦਸੰਬਰ 2023 ਤੋਂ ਰਾਜਧਾਨੀ ਦਿੱਲੀ ਵਿੱਚ ਇੱਕ ਵਪਾਰਕ ਗੈਸ ਸਿਲੰਡਰ ਲਈ 1796.50 ਰੁਪਏ ਦਾ ਭੁਗਤਾਨ ਕਰਨਾ ਪਵੇਗਾ, ਜਦੋਂ ਕਿ ਪਿਛਲੇ ਮਹੀਨੇ ਇਹ 1775.50 ਰੁਪਏ ਪ੍ਰਤੀ ਸਿਲੰਡਰ ਸੀ। ਸਬਸਿਡੀ ਵਾਲੇ 14.2 ਕਿਲੋ ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।

ਪਿਛਲੇ ਮਹੀਨੇ ਦੀ ਪਹਿਲੀ ਤਰੀਕ ਨੂੰ ਵੀ ਐਲਪੀਜੀ ਸਿਲੰਡਰ ਦੀ ਕੀਮਤ 100 ਰੁਪਏ ਤੋਂ ਵੱਧ ਵਧਾਈ ਗਈ ਸੀ। LPG ਦੀਆਂ ਇਹ ਕੀਮਤਾਂ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ‘ਤੇ ਵਧਾਈਆਂ ਗਈਆਂ ਹਨ।

Leave a Reply

Your email address will not be published. Required fields are marked *