Punjab : ਹਾਈਕੋਰਟ ਨੇ ‘ਤੀਰਥ ਯਾਤਰਾ’ ਸਕੀਮ ‘ਤੇ ਪੰਜਾਬ ਸਰਕਾਰ ਨੂੰ ਨੋੋਟਿਸ ਜਾਰੀ ਕਰ ਮੰਗਿਆ ਜਵਾਬ

पंजाब

Punjab news point : ਪੰਜਾਬ ਵਿੱਚ ਬੀਤੇ ਦਿਨੀਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਅੱਜ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਇਸ ਯੋਜਨਾ ‘ਤੇ ਪਾਬੰਦੀ ਕਿਉਂ ਨਾ ਲਾਈ ਜਾਵੇ।

ਪਰਵਿੰਦਰ ਸਿੰਘ ਕਿਟਾਣਾ ਨੇ ਇਸ ਸਕੀਮ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਇਹ ਸਕੀਮ ਜਨਤਾ ਦੇ ਪੈਸੇ ਦੀ ਦੁਰਵਰਤੋਂ ਹੈ ਅਤੇ ਇਸ ਨਾਲ ਸੂਬੇ ਦਾ ਕੋਈ ਭਲਾ ਨਹੀਂ ਹੋ ਰਿਹਾ। ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਚ ਪਟੀਸ਼ਨਰ ਨੇ ਦੱਸਿਆ ਹੈ ਕਿ ਪੰਜਾਬ ਜੋ ਪਹਿਲਾਂ ਹੀ ਵਿੱਤੀ ਸੰਕਟ ‘ਚੋਂ ਲੰਘ ਰਿਹਾ ਹੈ, ਨੂੰ ਲੋਕਾਂ ਲਈ ਰੁਜ਼ਗਾਰ ਅਤੇ ਹੋਰ ਭਲਾਈ ਸਕੀਮਾਂ ਦੀ ਲੋੜ ਹੈ ਪਰ ਸਰਕਾਰ ਅਜਿਹੀਆਂ ਸਕੀਮਾਂ ਰਾਹੀਂ ਸਰਕਾਰੀ ਖਜ਼ਾਨੇ ‘ਤੇ ਬੋਝ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਇਸ ਲਈ ਹਾਈਕੋਰਟ ਨੂੰ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 12 ਦਸੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਸਕੀਮ ‘ਤੇ ਪਾਬੰਦੀ ਕਿਉਂ ਨਾ ਲਾਈ ਜਾਵੇ।

 

Leave a Reply

Your email address will not be published. Required fields are marked *