ਜਾਣੋ ਕੈਨੇਡਾ ਸਰਕਾਰ ਦੇ ਤਾਜ਼ਾ ਫੈਸਲੇ ਦਾ ਪੰਜਾਬੀ ਪਾੜ੍ਹਿਆਂ ਉਤੇ ਪਵੇਗਾ ਕੀ ਅਸਰ

देश

Punjab news point : ਜਸਟਿਨ ਟਰੂਡੋ ਸਰਕਾਰ ਨੇ ਕੈਨੇਡਾ ਪੜ੍ਹਨ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਨੂੰ ਚੁੱਪ-ਚੁਪੀਤੇ ਵੱਡੇ ਝਟਕਾ ਦਿੱਤਾ ਹੈ। ਇਸ ਫੈਸਲੇ ਨਾਲ ਇਥੇ ਆਉਣ ਵਾਲੇ ਵਿਦਿਆਰਥੀ ਪ੍ਰਭਾਵਿਤ ਹੋਣਗੇ, ਕਿਉਂਕਿ ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ (canada visa) ਨੂੰ ਉੱਥੇ ਰਹਿਣ ਅਤੇ ਪੜ੍ਹਾਈ ਕਰਨ ਲਈ ਪਹਿਲਾਂ ਨਾਲੋਂ ਜ਼ਿਆਦਾ ਪੈਸੇ ਖਰਚਣੇ ਪੈਣਗੇ।ਇਸ ਦੇ ਨਾਲ ਹੀ ਮਜ਼ਬੂਤ ​​ਵਿੱਤੀ ਪਿਛੋਕੜ ਦਿਖਾਉਣਾ ਹੋਵੇਗਾ। ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਇਸ ਬਦਲਾਅ ਦਾ ਐਲਾਨ ਕੀਤਾ ਹੈ। ਇਹ ਨਵਾਂ ਫੈਸਲਾ ਪਹਿਲੀ ਜਨਵਰੀ 2024 ਤੋਂ ਲਾਗੂ ਹੋਵੇਗਾ।

ਮਾਰਕ ਮਿਲਰ ਨੇ ਇਕ ਨਿਊਜ਼ ਰੀਲੀਜ਼ ਵਿਚ ਕਿਹਾ ਕਿ ਇੱਕ ਬਿਨੈਕਾਰ ਨੂੰ ਇਹ ਦਿਖਾਉਣਾ ਹੋਵੇਗਾ ਕਿ ਉਨ੍ਹਾਂ ਕੋਲ ਪਹਿਲੇ ਸਾਲ ਦੇ ਟਿਊਸ਼ਨ ਅਤੇ ਯਾਤਰਾ ਦੇ ਖਰਚੇ ਤੋਂ ਇਲਾਵਾ 20,635 ਕੈਨੇਡੀਅਨ ਡਾਲਰ (ਲਗਭਗ 15,181 ਅਮਰੀਕੀ ਡਾਲਰ) ਹਨ, ਜੋ ਭਾਰਤ ਦੇ 12 ਲੱਖ 66 ਹਜ਼ਾਰ ਦੇ ਕਰੀਬ ਬਣਦੇ ਹਨ।ਕੈਨੇਡੀਅਨ ਸਰਕਾਰ ਨੇ ਐਲਾਨ ਕੀਤੀ ਹੈ ਕਿ ਉਹ ਪਹਿਲੀ ਜਨਵਰੀ 2024 ਨੂੰ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵਿੱਤੀ ਜੀਵਨ ਲੋੜਾਂ ਨੂੰ ਦੁੱਗਣਾ ਕਰ ਦੇਵੇਗੀ। ਹੁਣ ਨਵੇਂ ਬਦਲਾਅ ਤਹਿਤ ਵਿਦਿਆਰਥੀਆਂ ਨੂੰ ਰਹਿਣ-ਸਹਿਣ ਅਤੇ ਪੜ੍ਹਾਈ ਦੀ ਕੁੱਲ ਲਾਗਤ ਦਾ ਅੱਧਾ ਹਿੱਸਾ ਕਾਗਜ਼ ‘ਤੇ ਸਾਬਤ ਕਰਨਾ ਹੋਵੇਗਾ। ਜਦਕਿ ਪਹਿਲਾਂ ਇਹ ਰਾਸ਼ੀ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਦੇ ਆਧਾਰ ‘ਤੇ ਤੈਅ ਕੀਤੀ ਜਾਂਦੀ ਸੀ। ਉਦਾਹਰਨ ਲਈ, ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਸਾਲਾਨਾ $10,000 ਦਾ ਪ੍ਰਬੰਧ ਕਰਨਾ ਪੈਂਦਾ ਸੀ। ਪਰ ਨਵੇਂ ਨਿਯਮਾਂ ਤਹਿਤ ਹੁਣ ਸਾਰੇ ਵਿਦਿਆਰਥੀਆਂ ਨੂੰ ਸਾਲਾਨਾ 15,000 ਡਾਲਰ ਦਾ ਪ੍ਰਬੰਧ ਕਰਨਾ ਹੋਵੇਗਾ।

Leave a Reply

Your email address will not be published. Required fields are marked *