ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਮੁਕੱਦਮੇ ਦਰਜ

अपराधिक पंजाब

Punjab news point : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਬਜੀਤ ਸਿੰਘ, ਸਾਬਕਾ ਸਰਪੰਚ, ਪਿੰਡ ਅਲਾਲ, ਜਿਲ੍ਹਾ ਸੰਗਰੂਰ ਅਤੇ ਨਰੇਸ਼ ਕੁਮਾਰ ਸਿੰਗਲਾ, ਪੰਚਾਇਤ ਸਕੱਤਰ (ਰਿਟਾਇਰਡ) ਨੂੰ ਜਾਂਚ ਦੌਰਾਨ ਪੰਚਾਇਤੀ ਫੰਡਾਂ ਵਿੱਚੋਂ 2,00,927 ਰੁਪਏ ਦੀ ਰਕਮ ਅਤੇ ਹੋਰ ਉਸਾਰੀ ਦੇ ਮਟੀਰੀਅਲ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਦੋਹਾਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 01, ਮਿਤੀ 01-04-2024 ਤਹਿਤ ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *