ਨਰਸਿੰਗ ਸਟਾਫ ਸਿਵਲ ਹਸਪਤਾਲ ਜਲੰਧਰ ਵੱਲੋਂ ਗੇਟ ਰੈਲੀ ਕੀਤੀ ਰੱਦ

जालंधर

Punjab news point : ਅੱਜ ਸਿਵਲ ਹਸਪਤਾਲ ਜਲੰਧਰ ਦੇ ਸਮੂਹ ਨਰਸਿੰਗ ਸਟਾਫ ਵੱਲੋਂ ਗੇਟ ਰੈਲੀ ਕੀਤੀ ਜਾਣੀ ਸੀ । ਇਹ ਗੇਟ ਰੈਲੀ ਨਰਸਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਟਾਫ ਨਰਸਾਂ ਵੱਲੋਂ ਰੋਸ ਰੈਲੀ ਕੀਤੀ ਜਾਣੀ ਸੀ । ਪਰ ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਸੀ । ਜਿਸ ਕਰਕੇ ਇਸ ਰੋਸ ਪ੍ਰਦਰਸਨ ਰਾਹੀਂ ਹਸਪਤਾਲ ਪ੍ਰਸ਼ਾਸਨ ਨੂੰ ਸਟਾਫ ਪੂਰਾ ਕਰਨ ਵਾਸਤੇ ਰੈਲੀ ਕੀਤੀ ਜਾਣੀ ਸੀ । ਪਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸ੍ਰੀਮਤੀ ਗੀਤਾ ਜੀ ਨਾਲ ਸਮੂਹ ਸਟਾਫ ਦੀ ਮੀਟਿੰਗ ਕੀਤੀ ਗਈ ਅਤੇ ਵਿਸ਼ਵਾਸ ਦਵਾਇਆ ਹੈ ਕਿ ਇੱਕ ਹਫਤੇ ਅੰਦਰ ਇਸ ਘਾਟ ਨੂੰ ਪੂਰਾ ਕਰ ਦਿੱਤਾ ਜਾਵੇਗਾ। ਸਮੂਹ ਨਰਸਿੰਗ ਸਟਾਫ ਵੱਲੋਂ ਇਸ ਨੂੰ ਪ੍ਰਵਾਨ ਕੀਤਾ ਗਿਆ ਹੈ ਅਤੇ ਇੱਕ ਹਫਤੇ ਲਈ ਇਸ ਰੋਸ ਪ੍ਰਦਰਸ਼ਨ ਨੂੰ ਰੋਕ ਦਿੱਤਾ ਗਿਆ ਹੈ ਮੰਗਾਂ ਨਾ ਮੰਨਣ ਤੇ ਇਸ ਤੋਂ ਬਾਅਦ ਫਿਰ ਦੁਬਾਰਾ ਰੋਸ ਕੀਤਾ ਜਾਵੇਗਾ।

Leave a Reply

Your email address will not be published. Required fields are marked *