ਸਸਤੇ ਹੋਣਗੇ LPG ਸਿਲੰਡਰ, ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਕਰ ਸਕਦੀ ਹੈ ਵੱਡਾ ਐਲਾਨ

देश

Punjab news point : ਮੋਦੀ ਸਰਕਾਰ ਆਉਣ ਵਾਲੇ ਦਿਨਾਂ ‘ਚ ਗਰੀਬ ਪਰਿਵਾਰਾਂ ਨੂੰ ਸਸਤੇ ਭਾਅ ‘ਤੇ LPG ਸਿਲੰਡਰ ਮੁਹੱਈਆ ਕਰਵਾਉਣ ‘ਤੇ ਵਿਚਾਰ ਕਰ ਰਹੀ ਹੈ। ਦੱਸ ਦਈਏ ਕਿ ਪਿਛਲੇ ਸਾਲ ਅਗਸਤ ਮਹੀਨੇ ਵਿਚ ਵੀ ਮੋਦੀ ਸਰਕਾਰ ਨੇ ਘਰਾਂ ਵਿੱਚ ਇਸਤੇਮਾਲ ਹੋਣ ਵਾਲੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕੀਤੀ ਸੀ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 400 ਰੁਪਏ ਦੀ ਸਬਸਿਡੀ ਮਿਲਣੀ ਸ਼ੁਰੂ ਹੋ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ ਦੇਸ਼ ਵਿੱਚ ਪ੍ਰਤੀ ਵਿਅਕਤੀ ਔਸਤ ਖਪਤ ਨੂੰ ਸੁਧਾਰਨ ਲਈ ਵਚਨਬੱਧ ਹੈ। ਇਸ ਸੰਦਰਭ ਵਿਚ ਕੇਂਦਰ ਸਰਕਾਰ ਗਰੀਬ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ 300 ਰੁਪਏ ਦੀ ਸਬਸਿਡੀ ਰਾਸ਼ੀ ਵਿੱਚ ਹੋਰ ਵਾਧਾ ਕਰਨ ਦਾ ਫੈਸਲਾ ਲੈ ਸਕਦੀ ਹੈ।ਦੱਸ ਦਈਏ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ ਆਉਣ ਵਾਲੇ ਲਾਭਪਾਤਰੀਆਂ ਨੂੰ ਦਿੱਲੀ ਵਿੱਚ 603 ਰੁਪਏ ਵਿੱਚ 14.4 ਕਿਲੋ ਦਾ ਐਲਪੀਜੀ ਸਿਲੰਡਰ ਮਿਲਦਾ ਹੈ। ਇਸ ਦੇ ਨਾਲ ਹੀ ਦੇਸ਼ ‘ਚ ਇਸ ਸਮੇਂ ਬਿਨਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 1200 ਰੁਪਏ ਦੇ ਕਰੀਬ ਹੈ, ਜਿਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ।

Leave a Reply

Your email address will not be published. Required fields are marked *