ਬਟਾਲਾ ’ਚ ਕੁਝ ਦਿਨ ਪਹਿਲਾਂ ਖਾਲਿਸਤਾਨ ਦੇ ਪੋਸਟਰ ਲਗਾਏ ਜਾਣ ਤੇ ਇੱਕ ਚਿੰਤਾ ਦਾ ਵਿਸ਼ਾ ਹੈ:- ਪੰਡਿਤ ਪਵਨ ਭਨੋਟ

जालंधर

Punjab news point, ਜਲੰਧਰ:- ਸ਼੍ਰੀ ਹਿੰਦੂ ਤਖਤ(ਭਾਰਤ)ਯੂਵਾ ਮੋਰਚਾ ਪੰਜਾਬ ਪ੍ਰਧਾਨ ਪੰਡਿਤ ਪਵਨ ਭਨੋਟ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਮਾਹੌਲ ਦਿਨ ਬੇ ਦਿਨ ਵਿਗੜਦਾ ਜਾ ਰਿਹਾ ਹੈ। ਉਨਾਂ ਕਿਹਾ ਕਿ ਬਟਾਲਾ ਦੇ ਬਹੁਤ ਹੀ ਭੀੜ ਭੜੱਕੇ ਵਾਲੇ ਚੱਕਰੀ ਬਾਜ਼ਾਰ ਚ ਮਾਂ ਕਾਲੀ ਜੀ ਦੇ ਮੰਦਿਰ ਨੇੜੇ ਕੁਝ ਸ਼ਰਾਰਤੀ ਅਨਸਰਾਂ ਨੇ ਸ਼ਰੇਆਮ ਖਾਲਿਸਤਾਨ ਜਿੰਦਾਬਾਦ ਦੇ ਪੋਸਟਰ ਲਗਾ ਦਿੱਤੇ ਸਨ, ਇਹ ਲੋਕ ਅਜਿਹਾ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਹਨ ਅਤੇ ਅਜਿਹਾ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੀ ਸ਼੍ਰੀ ਹਿੰਦੂ ਤਖਤ(ਭਾਰਤ)ਕੜੇ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਅਤੇ ਪੰਜਾਬ ਸਰਕਾਰ ਤੋਂ ਮੰਗ ਵੀ ਕਰਦੀ ਹੈ ਕਿ ਓਹੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਤੇ ਦੇਸ਼ ਦਰੋਹੀ ਦਾ ਮੁਕੱਦਮਾ ਦਰਜ਼ ਕਰਕੇ ਉਨਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹੀ ਘਿਣੌਨੀ ਹਰਕਤ ਨਾ ਕਰੇ।

Leave a Reply

Your email address will not be published. Required fields are marked *