ਹੋਰ ਹਾਈਟੈੱਕ ਹੋਵੇਗੀ ਪੰਜਾਬ ਪੁਲਿਸ, ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ

जालंधर राजनितिक

Punjab news point : ਪੰਜਾਬ ਪੁਲਿਸ ਹੋਰ ਹਾਈਟੈੱਕ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ 410 ਹਾਈਟੈੱਕ ਗੱਡੀਆਂ ਨੂੰ ਹਰੀ ਝੰਡੀ ਦਿਖਾਉਣਗੇ। ਮਹਿਲਾ ਸੁਰੱਖਿਆ ਲਈ ਵੱਖਰੀਆਂ ਗੱਡੀਆਂ ਤਾਇਨਾਤ ਹੋਣਗੀਆਂ। ਇਸ ਸਬੰਧੀ ਦੁਪਹਿਰ 12 ਵਜੇ ਫਿਲੌਰ ਅਕੈਡਮੀ ਵਿਖੇ ਸਮਾਗਮ ਹੋਵੇਗਾ।ਇਹ ਜਾਣਕਾਰੀ ਮੁੱਖ ਮੰਤਰੀ ਨੇ ਆਪਣੇ ਟਵਿੱਟਰ ਖਾਤੇ ਉਤੇ ਸਾਂਝੀ ਕੀਤੀ ਹੈ।

ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ-‘‘ਪੰਜਾਬ ਪੁਲਿਸ ਸਾਡਾ ਮਾਣ… ਅੱਜ ਅਸੀਂ ਪੰਜਾਬ ਪੁਲਿਸ ਨੂੰ ਹੋਰ ਵੀ ਹਾਈਟੈੱਕ ਕਰਨ ਜਾ ਰਹੇ ਹਾਂ…ਸ਼ਾਨਦਾਰ 410 ਗੱਡੀਆਂ ਨੂੰ ਹਰੀ ਝੰਡੀ ਵਿਖਾ ਕੇ ਅੱਜ ਪੰਜਾਬ ਪੁਲਿਸ ਦੇ ਬੇੜੇ ‘ਚ ਸ਼ਾਮਲ ਕੀਤਾ ਜਾਵੇਗਾ…ਮਹਿਲਾਵਾਂ ਦੀ ਸੁਰੱਖਿਆ ਲਈ ਵੱਖਰੀਆਂ ਗੱਡੀਆਂ ਰੱਖੀਆਂ ਗਈਆਂ ਨੇ…ਪੰਜਾਬ ਦੇ ਲੋਕਾਂ ਦੀ ਸੁਰੱਖਿਆ ਸਾਡੀ ਤਰਜ਼ੀਹ ਹੈ ਜਿਸ ਲਈ ਅਸੀਂ ਵਚਨਬੱਧ ਹਾਂ…

Leave a Reply

Your email address will not be published. Required fields are marked *