ਪੰਜਾਬ ਦੇ 17 ਜ਼ਿਲ੍ਹਿਆਂ ‘ਚ ਅੱਜ ਪਵੇਗਾ ਮੀਂਹ

Weather पंजाब

Punjab news point : ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਉੱਤਰ ਭਾਰਤ ਵਿਚ ਮਾਰਚ ਮਹੀਨਾ ਠੰਡਾ ਰਹਿਣ ਦਾ ਅਨੁਮਾਨ ਲਗਾਇਆ ਹੈ। ਤਾਜ਼ਾ ਪੱਛਮੀ ਗੜਬੜ ਕਾਰਨ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਮੌਸਮ ਦੇ ਖ਼ਰਾਬ ਹੋਣ ਦੀ ਸੰਭਾਵਨਾ ਹੈ।ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ।

Leave a Reply

Your email address will not be published. Required fields are marked *