SBI ਨੂੰ ਸੁਪਰੀਮ ਕੋਰਟ ਦਾ ਝਟਕਾ

Breaking news देश राजनितिक

Punjab news point :  ਸੁਪਰੀਮ ਕੋਰਟ ਨੇ ਭਾਰਤੀ ਸਟੇਟ ਬੈਂਕ (SBI) ਦੀ ਚੋਣ ਬਾਂਡ ਮਾਮਲੇ ਵਿੱਚ ਸਮਾਂ ਵਧਾਉਣ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਹੁਕਮ ਦਿੱਤਾ ਕਿ ਐਸਬੀਆਈ ਨੂੰ ਆਪਣਾ ਸਾਰਾ ਡਾਟਾ ਜਨਤਕ ਕਰਨਾ ਹੋਵੇਗਾ ਅਤੇ ਕੱਲ੍ਹ ਸ਼ਾਮ ਤੱਕ ਚੋਣ ਕਮਿਸ਼ਨ ਨੂੰ ਸੌਂਪਣਾ ਹੋਵੇਗਾ। ਸੁਪਰੀਮ ਕੋਰਟ ਨੇ SBI ਨੂੰ ਆਖਰੀ ਚਿਤਾਵਨੀ ਦਿੱਤੀ ਹੈ।ਸੁਪਰੀਮ ਕੋਰਟ ਉਸ ਪਟੀਸ਼ਨ ਉਤੇ ਸੁਣਵਾਈ ਕਰ ਰਿਹਾ ਹੈ ਜਿਸ ’ਚ ਸਿਆਸੀ ਪਾਰਟੀਆਂ ਵੱਲੋਂ ਕੈਸ਼ ਕਰਵਾਏ ਗਏ ਹਰੇਕ ਚੋਣ ਬਾਂਡ ਦੇ ਵੇਰਵਿਆਂ ਦਾ ਖ਼ੁਲਾਸਾ ਕਰਨ ਲਈ ਸਮਾਂ ਸੀਮਾ 30 ਜੂਨ ਤੱਕ ਵਧਾਉਣ ਦੀ ਅਪੀਲ ਕੀਤੀ ਗਈ ਸੀ।

Leave a Reply

Your email address will not be published. Required fields are marked *