ਪਰਸ਼ੋਤਮ ਗੋਗੀ ਤੱਲ੍ਹਣ ਬਣੇ ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਸਕੱਤਰ

पंजाब राजनितिक

Punjab news point : ਭਾਰਤੀਯ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਭਾਜਪਾ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਵਲੋਂ ਕਾਫੀ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਪਿੰਡ ਤੱਲ੍ਹਣ ਦੇ ਵਸਨੀਕ ਪਰਸ਼ੋਤਮ ਗੋਗੀ ਨੂੰ ਦੂਸਰੀ ਵਾਰ ਓਬੀਸੀ ਮੋਰਚਾ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਰਸ਼ੋਤਮ ਗੋਗੀ ਨੇ ਪਾਰਟੀ ਵਲੋਂ ਸਮੇਂ ਸਮੇਂ ਤੇ ਮਿਲੀਆਂ ਵੱਖ ਵੱਖ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਇਆ ਹੈ। ਪਰਸ਼ੋਤਮ ਗੋਗੀ ਨੇ ਕਿਹਾ ਕਿ ਜਿੱਥੇ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਵਲੋਂ ਇਹ ਜਿੰਮੇਵਾਰੀ ਦਿੱਤੀ ਗਈ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਆਉਣ‌ ਵਾਲੀਆਂ ਲੋਕ ਸਭਾ ਚੋਣਾਂ ਚ ਪੰਜਾਬ ਚੋਂ ਸਾਰੀਆਂ ਸੀਟਾਂ ਜਿਤਾ ਕੇ ਸ੍ਰੀ ਨਰਿੰਦਰ ਮੋਦੀ ਜੀ ਦੀ ਝੋਲੀ ਚ ਪਾਵਾਂਗੇ।

Leave a Reply

Your email address will not be published. Required fields are marked *