IMD ਦਾ ਤਾਜ਼ਾ ਅਲਰਟ, ਇਨ੍ਹਾਂ ਇਲਾਕਿਆਂ ਵਿਚ 5 ਅਪ੍ਰੈਲ ਤੱਕ ਮੀਂਹ

Weather देश

punjab news point : ਉੱਤਰ ਭਾਰਤ ਵਿਚ ਇਨ੍ਹੀਂ ਦਿਨੀਂ ਗਰਮੀ ਲਗਾਤਾਰ ਵਧ ਰਹੀ ਹੈ। ਕਈ ਰਾਜਾਂ ਵਿੱਚ ਤਾਪਮਾਨ 40 ਦੇ ਆਸਪਾਸ ਪਹੁੰਚ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ 5 ਅਪ੍ਰੈਲ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਰਗੇ ਕਈ ਰਾਜਾਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ (weather) ਕੀਤੀ ਹੈ। ਮੌਸਮ ਵਿਭਾਗ ਨੇ ਇਸੇ ਸਮੇਂ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਕਰਨਾਟਕ ਅਤੇ ਮਹਾਰਾਸ਼ਟਰ ਵਰਗੇ ਕਈ ਹੋਰ ਰਾਜਾਂ ਵਿਚ ਵੀ ਗਰਮੀ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਨੇ 3 ਤੋਂ 6 ਅਪ੍ਰੈਲ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਥਾਵਾਂ ‘ਤੇ ਮੀਂਹ ਜਾਂ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ, ਜਦ ਕਿ 5 ਅਪ੍ਰੈਲ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

IMD ਦੇ ਅਨੁਸਾਰ 1 ਤੋਂ 4 ਅਪ੍ਰੈਲ ਦੇ ਵਿਚਕਾਰ ਅਰੁਣਾਚਲ ਪ੍ਰਦੇਸ਼ ਵਿੱਚ ਵਿਆਪਕ ਬਾਰਿਸ਼ ਜਾਂ ਬਰਫਬਾਰੀ, ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਸਿੱਕਮ ਵਿੱਚ ਵੀ 1 ਤੋਂ 4 ਅਪ੍ਰੈਲ ਦਰਮਿਆਨ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

Leave a Reply

Your email address will not be published. Required fields are marked *