ਮੌਸਮ ਬਾਰੇ ਤਾਜ਼ਾ ਅਪਡੇਟ, IMD ਵੱਲੋਂ ਲੂ ਚੱਲਣ ਦੀ ਚਿਤਾਵਨੀ

Weather देश

Punjab news point : ਦੇਸ਼ ਅਗਲੇ ਕੁਝ ਮਹੀਨਿਆਂ ਵਿਚ ਭਿਆਨਕ ਗਰਮੀ ਦਾ ਸਾਹਮਣਾ ਕਰਨ ਲਈ ਤਿਆਰ ਹੋ ਰਿਹਾ ਹੈ। ਅਪ੍ਰੈਲ ਅਤੇ ਜੂਨ ਦੇ ਵਿਚਕਾਰ ਦੇਸ਼ ਦੇ ਕੁਝ ਹਿੱਸਿਆਂ ਵਿਚ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੰਗਲਵਾਰ ਨੂੰ ਕਰਨਾਟਕ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਮਹਾਰਾਸ਼ਟਰ ਅਤੇ ਝਾਰਖੰਡ ਦੇ ਵੱਖ-ਵੱਖ ਖੇਤਰਾਂ ਵਿੱਚ 6 ਅਪ੍ਰੈਲ ਤੱਕ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਅਤੇ ਉੜੀਸਾ ਵਿਚ ਬਾਕੀ ਹਫ਼ਤੇ ਵਿਚ ਗਰਮ ਰਾਤਾਂ ਦੀ ਭਵਿੱਖਬਾਣੀ ਕੀਤੀ ਹੈ। ਤਾਮਿਲਨਾਡੂ, ਕੇਰਲ, ਉੜੀਸਾ ਅਤੇ ਪੁਡੂਚੇਰੀ ਰਾਜਾਂ ਨੂੰ 6 ਅਪ੍ਰੈਲ ਤੱਕ ਗਰਮ ਅਤੇ ਨਮੀ ਵਾਲੇ ਮੌਸਮ ਦਾ ਸਾਹਮਣਾ ਕਰਨਾ ਪਏਗਾ। ਆਈਐਮਡੀ ਨੇ ਪਹਿਲਾਂ ਕਿਹਾ ਸੀ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਅਪ੍ਰੈਲ ਤੋਂ ਜੂਨ ਤੱਕ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 10 ਤੋਂ 20 ਦਿਨਾਂ ਤੱਕ ਗਰਮੀ ਦੀ ਲਹਿਰ ਰਹਿਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *