ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

पंजाब

Punjab news point : ਅੱਤਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਜਰਮਨੀ ਅਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਅੱਤਵਾਦੀ ਭਰਤੀ ਕਰਨ, ਫੰਡਿੰਗ ਦੇਣ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਜ਼ਿਕਰਯੋਗ ਹੈ ਕਿ ਸਾਲ 2020 ਵਿੱਚ, ਐਸਐਸਓਸੀ ਅੰਮ੍ਰਿਤਸਰ ਵਿਖੇ ਗੁਪਤ ਸੂਚਨਾ ਮਿਲੀ ਸੀ ਕਿ ਕੇਜੈਡਐਫ ਅੱਤਵਾਦੀ ਜਗਦੀਸ਼ ਸਿੰਘ ਭੂਰਾ ਪੰਜਾਬ ਵਿੱਚ ਕੁਝ ਨਾਮਵਰ ਸ਼ਖਸ਼ੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਇਸ ਕੰਮ ਨੂੰ ਪੂਰਾ ਕਰਨ ਲਈ, ਉਸਨੇ ਆਪਣੇ ਭਾਰਤ ਅਧਾਰਤ ਸਾਥੀਆਂ ਨੂੰ ਹਥਿਆਰ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ। ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਮਡਿਊਲ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕੀਤੇ ਸਨ। ਇਸ ਸਬੰਧੀ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਧਾਰਾਵਾਂ 13, 17, 18, 18-ਬੀ ਅਤੇ 20 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ 19.12.2020 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਖੇ ਐਫਆਈਆਰ ਨੰ.18 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਉਹ ਲੋੜੀਂਦੇ ਅੱਤਵਾਦੀ ਜਗਦੀਸ਼ ਸਿੰਘ ਭੂਰਾ ਅਤੇ ਉਸ ਦੇ ਕਰੀਬੀ ਪ੍ਰਭਪ੍ਰੀਤ ਸਿੰਘ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਉਹ ਨਾਮਵਰ ਸ਼ਖਸ਼ੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।

Leave a Reply

Your email address will not be published. Required fields are marked *