ਪੰਜਾਬ ‘ਚ 18, 19 ਤੇ 20 ਅਪ੍ਰੈਲ ਲਈ ਯੈਲੋ ਅਲਰਟ

Weather देश पंजाब

Punjab news point : ਪੰਜਾਬ ਵਿਚ ਮੌਸਮ ਲਗਾਤਾਰ ਆਪਣਾ ਮਿਜ਼ਾਜ (Punjab Weather) ਬਦਲ ਰਿਹਾ ਹੈ, ਜਿਸ ਕਰ ਕੇ ਕਿਸਾਨਾਂ ਦੇ ਸਾਹ ਸੂਤੇ ਪਏ ਹਨ। ਲੰਘੀ ਰਾਤ ਪਏ ਮੀਂਹ ਤੋਂ ਬਾਅਦ ਅੱਜ ਵੀ ਪੰਜਾਬ ਦੇ ਮਾਝਾ ਦੇ ਦੋਆਬਾ ਖੇਤਰਾਂ ਵਿੱਚ ਕਈ ਥਾਵਾਂ ’ਤੇ ਹਲਕਾ ਮੀਂਹ ਪਿਆ ਹੈ।

ਇਸ ਦੌਰਾਨ ਮੌਸਮ ਵਿਭਾਗ ਨੇ 18, 19 ਤੇ 20 ਅਪਰੈਲ ਨੂੰ ਮੁੜ ਤੋਂ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕਾ ਮੀਂਹ ਵੀ ਪੈ ਸਕਦਾ ਹੈ।

Leave a Reply

Your email address will not be published. Required fields are marked *