Political : CM ਭਗਵੰਤ ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ‘ਚ ਸਰਕਾਰ

पंजाब राजनितिक

Punjab news point : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਾਂਗੂ ਪੰਜਾਬ ਵਿਚ ਵੀ ਸਰਕਾਰੀ ਕੰਮਕਾਜ ਠੱਪ ਹੋ ਗਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਮਹੀਨਿਆਂ ਤੋਂ ਫਾਈਲਾਂ ’ਤੇ ਹਸਤਾਖ਼ਰ ਨਹੀਂ ਕਰ ਰਹੇ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਵਾਅਦਾ ਕੀਤਾ ਕਿ ਜਦੋਂ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਮਾਨਸਾ ਵਿਚ ਮੈਡੀਕਲ ਕਾਲਜ ਜ਼ਰੂਰ ਸਥਾਪਿਤ ਕੀਤਾ ਜਾਵੇਗਾ ਤੇ ਉਹਨਾਂ ਨੇ ਆਪ ਸਰਕਾਰ ਵੱਲੋਂ ਸੂਬੇ ਵਿਚ 16 ਮੈਡੀਕਲ ਕਾਲਜ ਸਥਾਪਿਤ ਕਰਨ ਦਾ ਵਾਅਦਾ ਕਰਨ ਅਤੇ ਫਿਰ ਵਾਅਦੇ ਤੋਂ ਭੱਜਣ ਦੀ ਵੀ ਨਿਖੇਧੀ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਿਚ ਦੋ ਲੱਖ ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ, ਕਿਤਾਬਾਂ ਤੇ ਸਟੇਸ਼ਨਰੀ ਨਹੀਂ ਮਿਲੀ ਕਿਉਂਕਿ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਕੇਸ ਵਿਚ ਗ੍ਰਿਫਤਾਰੀ ਹੋਣ ਦੇ ਬਾਵਜੂਦ ਅਸਤੀਫਾ ਨਹੀਂ ਦਿੱਤਾ ਅਤੇ ਸਿੱਖਿਆ ਤੇ ਸਿਹਤ ਸੇਵਾਵਾਂ ਅਤੇ ਵੱਖ-ਵੱਖ ਪ੍ਰਾਜੈਕਟ ਪੰਜਾਬ ਵਿਚ ਵੀ ਪ੍ਰਭਾਵਤ ਹੋ ਰਹੇ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਮਹੀਨਿਆਂ ਤੋਂ ਜ਼ਰੂਰੀ ਫਾਈਲਾਂ ’ਤੇ ਹਸਤਾਖ਼ਰ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਵੱਖ-ਵੱਖ ਪ੍ਰਾਜੈਕਟਾਂ ਵਾਸਤੇ ਐਨ ਓ ਸੀ ਇਸੇ ਕਰ ਕੇ ਰੁਕੀ ਹੋਈ ਹੈ ਕਿਉਂਕਿ ਭਗਵੰਤ ਮਾਨ ਮਨਜ਼ੂਰੀ ਨਹੀਂ ਦੇ ਰਹੇ।ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੱਤਾ ਦੇ ਭੁੱਖੇ ਇਹਨਾਂ ਸਿਆਸਤਦਾਨਾਂ ਨੂੰ ਸਜ਼ਾ ਜ਼ਰੂਰ ਦੇਣ ਅਤੇ ਕਿਹਾ ਕਿ ਪੰਜਾਬ ਵਿਚ ਹਾਲਾਤ ਅਜਿਹੇ ਬਣ ਗਏ ਹਨ ਕਿ ਪਹਿਲੀ ਵਾਰ ਸਿੱਖਿਆ ਅਤੇ ਪੰਜਾਬ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀ ਤਨਖਾਹ 25 ਅਪ੍ਰੈਲ ਤੱਕ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਇਕ ਹਜ਼ਾਰ ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕ ਦਿੱਤੇ ਹਨ ਅਤੇ ਸੈਂਕੜੇ ਕਰੋੜ ਰੁਪਏ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਪ੍ਰਾਈਵੇਟ ਜੈਟ ਕਿਰਾਏ ’ਤੇ ਲੈਣ ’ਤੇ ਫੂਕ ਦਿੱਤੇ ਹਨ ਤਾਂ ਜੋ ਉਹ ਦੇਸ਼ ਭਰ ਵਿਚ ਚੋਣ ਪ੍ਰਚਾਰ ਕਰ ਸਕਣ।

Leave a Reply

Your email address will not be published. Required fields are marked *