ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਰੱਦ ਕੀਤੀ ਵਿਰਸਾ ਸਿੰਘ ਵਲਟੋਹਾ ਦੀ ਅਪੀਲ

पंजाब राजनितिक

Punjab news point : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੱਜ ਇਸੇ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨਾਲ ਵਿਰਾਸਤੀ ਮਾਰਗ ਵਿਖੇ ਸਵੇਰੇ ਪੁੱਜ ਕੇ ਮੁਲਾਕਾਤ ਕੀਤੀ। ਸ੍ਰੀ ਵਲਟੋਹਾ ਨੇ ਜੇਲ੍ਹ ’ਚ ਬੰਦ ਵਾਰਿਸ ਪੰਜਾਬ ਦੇ ਮੁਖੀ ਦੇ ਮਾਤਾ-ਪਿਤਾ ਨੂੰ ਅੰਮ੍ਰਿਤਪਾਲ ਸਿੰਘ ਨੂੰ ਵੱਖਰੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਹਾਲਾਂਕਿ ਬਾਅਦ ਵਿਚ ਪਰਿਵਾਰ ਨੇ ਇਸ ਅਪੀਲ ਨੂੰ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਕਦੇ ਵੀ ਵਲਟੋਹਾ ਨੂੰ ਸਮਰਥਨ ਦੇਣ ਦੀ ਗੱਲ ਨਹੀਂ ਹੋਈ। ਅਕਾਲੀ ਦਲ ਨੂੰ ਚਾਹੀਦਾ ਸੀ ਕਿ ਉਹ ਅੰਮ੍ਰਿਤਪਾਲ ਦਾ ਸਮਰਥਨ ਕਰਦਾ ਅਤੇ ਬੀਤੇ ਵਿਚ ਕੀਤੀਆਂ ਆਪਣੀਆਂ ਗਲਤੀਆਂ ਨੂੰ ਸੁਧਾਰਦਾ, ਪਰ ਇਨ੍ਹਾਂ ਨੇ ਉਮੀਦਵਾਰ ਉਤਾਰ ਕੇ ਇਕ ਇਤਿਹਾਸਕ ਗਲਤੀ ਕੀਤੀ ਹੈ।

Leave a Reply

Your email address will not be published. Required fields are marked *