Punjab news point : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਲਗਾਤਾਰ ਨਸ਼ੇ ਦੇ ਖਿਲਾਫ ਵਿੱਡੀ ਮੁਹਿੰਮ ਦੇ ਚਲਦਿਆਂ ਭਾਰੀ ਮਾਤਰਾ ਦੇ ਵਿੱਚ ਨਸ਼ੇ ਦੀ ਖੇਪ ਦੇ ਸਮੇਤ ਇੱਕ ਕਥਿਤ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਕਰੀਬ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਥਿਤ ਮੁਲਜਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਡੀਐਸਪੀ ਅਟਾਰੀ ਦੀ ਜੇਰੇ ਨਿਗਰਾਨੀ ਹੇਠ ਅਤੇ ਐਸਐਚ ਓ ਥਾਣਾ ਘਰਿੰਡਾ ਵੱਲੋਂ ਗੁਪਤ ਸੂਚਨਾ ਦੇ ਆਧਾਰ ਦੇ ਉੱਤੇ ਬਾਰਡਰ ਸੁਰੱਖਿਆ ਫੋਰਸ ਨਾਲ ਮਿਲ ਕੇ ਸਾਂਝੇ ਸਰਚ ਆਪਰੇਸ਼ਨ ਦੌਰਾਨ ਪਿੰਡ ਮੁਹਾਵਾ ਦੇ ਨਾਲ ਲੱਗਦੇ ਖੇਤਾਂ ਦੇ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਗਿਆ ਸੀ। ਜਿਸ ਸਬੰਧੀ ਥਾਣਾ ਘਰਿੰਡਾ ਵਿਖੇ ਨਾ ਮਾਲੂਮ ਵਿਅਕਤੀਆਂ ਦੇ ਖਿਲਾਫ ਮੁਕਦਮਾ ਨੰਬਰ 223, ਜੁਰਮ ਏਅਰ ਕਰਾਫਟ ਐਕਟ 1934 ਦੇ ਤਹਿਤ ਦਰਜ ਰਜਿਸਟਰ ਕੀਤਾ ਗਿਆ।
ਇਸ ਦੇ ਨਾਲ ਹੀ ਉਕਤ ਪ੍ਰਾਪਤ ਡਰੋਨ ਸਬੰਧੀ ਤਕਨੀਕੀ ਸਹਾਇਤਾ ਤੇ ਹਿਊਮਨ ਇੰਟੈਲੀਜਂਸ ਰਾਹੀਂ ਮੁਕਦਮੇ ਦੀ ਤਫਤੀਸ਼ ਦੌਰਾਨ ਕਥਿਤ ਮੁਲਜਮ ਜਗਰੂਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਜਠੌਲ ਥਾਣਾ ਘਰਿੰਡਾ ਨੂੰ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਮੁਲਜ਼ਮ ਦੇ ਫਾਰਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਤਾਂ ਜੋ ਇਸ ਦੇ ਨਾਲ ਹੋਰ ਲਿੰਕਾਂ ਦਾ ਪਤਾ ਲੱਗ ਸਕੇ ਅਤੇ ਨਸ਼ਾ ਤਸਕਰੀ ਦੇ ਇਸ ਨੈਟਵਰਕ ਨੂੰ ਤੋੜਿਆ ਜਾ ਸਕੇ।

