Punjab news point : ਅੱਜ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਇਕ ਹੋਰ ਝਟਕਾ ਦਿੰਦਿਆਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਨਾਲ ਆਮ ਆਦਮੀ ਪਾਰਟੀ ਨੂੰ ਫਿਰੋਜ਼ਪੁਰ ਹਲਕੇ ‘ਚ ਕਾਫ਼ੀ ਫ਼ਾਇਦਾ ਮਿਲਣ ਦੀ ਉਮੀਦ ਹੈ।

