ਸ਼ੰਭੂ ਮੋਰਚੇ ਤੋਂ ਪਰਤਦੇ ਸਮੇਂ ਕਿਸਾਨਾਂ ਨਾਲ ਭਰੀ ਬੱਸ ਹਾਦਸਾਗ੍ਰਸਤ

Accident पंजाब हादसा

Punjab news point : ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਜਾਰੀ ਅੰਦੋਲਨ ਦੇ 100 ਦਿਨ ਪੂਰੇ ਹੋਣ ਉਤੇ ਵੱਖ-ਵੱਖ ਬਾਰਡਰਾਂ ਉਤੇ ਵੱਡੀਆਂ ਰੈਲੀਆਂ ਕੀਤੀਆਂ ਗਈਆਂ। ਇਸੇ ਤਹਿਤ ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਪਿੰਡ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਕਸਬਾ ਰਈਆ ਕੋਲ ਪਲਟ ਗਈ। ਇਸ ਹਾਦਸੇ ਵਿਚ 32 ਲੋਕ ਜ਼ਖਮੀ ਹੋਏ ਹਨ।

ਇਸ ਗੱਲ ਦੀ ਜਾਣਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਦਿੱਤੀ। ਸੂਬਾ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਦੱਸਿਆ ਕਿ 9 ਕਿਸਾਨ ਮਜਦੂਰ ਗੰਭੀਰ ਜ਼ਖ਼ਮੀ ਹੋਏ ਹਨ। ਕੁੱਲ 32 ਲੋਕ ਜ਼ਖ਼ਮੀ ਹੋਏ ਹਨ। ਉਹਨਾਂ ਦੱਸਿਆ ਕਿ ਦੇਰ ਰਾਤ ਤੱਕ ਜਖਮੀਆਂ ਨੂੰ ਪ੍ਰਾਈਵੇਟ ਸਾਧਨਾਂ ਅਤੇ ਐਂਬੁਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।

Leave a Reply

Your email address will not be published. Required fields are marked *