Punjab news point : ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਨੂੰ ਇਕ ਮਹਿਲਾ ਕਾਂਸਟੇਬਲ ਵੱਲੋਂ ਕਥਿਤ ਤੌਰ ਉਤੇ ਥੱਪੜ ਮਾਰਨ ਦੀ ਖਬਰ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਇਥੇ ਸੁਰੱਖਿਆ ਵਜੋਂ ਤਾਇਨਾਤ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਕੰਗਨਾ ਦੀ ਬਹਿਸ ਹੋਈ ਹੈ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਕੰਗਨਾ ਵੱਲੋਂ ਕਿਸਾਨ ਅੰਦੋਲਨ ਦੌਰਾਨ ਕੀਤੀ ਗਈ ਬਿਆਨਬਾਜ਼ੀ ਕਾਰਨ ਕੁਲਵਿੰਦਰ ਕੌਰ ਨਾਲ ਬਹਿਸ ਹੋ ਗਈ ਸੀ।ਇਹ ਵੀ ਜਾਣਕਾਰੀ ਹੈ ਕਿ ਕੰਗਨਾ ਨੂੰ ਥੱਪੜ ਮਾਰਿਆ ਗਿਆ ਹੈ। ਹਾਲਾਂਕਿ ਬਾਅਦ ਵਿਚ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਕੰਗਨਾ ਰਣੌਤ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਮੰਡੀ ਤੋਂ ਸੰਸਦ ਮੈਂਬਰ ਚੁਣੇ ਗਏ ਹਨ।ਚੰਡੀਗੜ੍ਹ ਏਅਰਪੋਰਟ ਪੁਲਿਸ ਫਿਲਹਾਲ ਕੁਝ ਵੀ ਦੱਸਣ ਤੋਂ ਸਾਫ ਇਨਕਾਰ ਕਰ ਰਹੀ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੰਗਨਾ ਦੀ ਅੰਦਰ ਸਟਾਫ ਦੀ ਮਹਿਲਾ ਨਾਲ ਬਹਿਸ ਹੋਈ ਸੀ।