Punjab news point : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।

