Crime ; ਨੌਕਰੀ ਬਦਲੇ 102 ਨੌਜਵਾਨਾਂ ਨਾਲ ਠੱਗੀ ਮਾਰਨ ਵਾਲੇ ਦੋ ਮੁਲਾਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

अपराधिक पंजाब

Punjab news point : ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਲਸਾਜ਼ਾਂ ਦੇ ਜਾਲ ਵਿੱਚ ਨਾ ਫਸਣ, ਜੋ ਪੈਸੇ ਦੇ ਬਦਲੇ ਸਰਕਾਰੀ ਨੌਕਰੀ ਦਿਵਾਉਣ ਬਹਾਨੇ ਨੌਜਵਾਨਾਂ ਨੂੰ ਠੱਗਦੇ ਹਨ।

ਇੱਥੋਂ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਭ੍ਰਿਸ਼ਟਾਚਾਰ ਕਾਰਨ ਬਹੁਤ ਸਾਰੇ ਹੁਸ਼ਿਆਰ ਨੌਜਵਾਨਾਂ ਦਾ ਭਵਿੱਖ ਤਬਾਹ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ 102 ਵਿਅਕਤੀਆਂ ਨੂੰ ਨੌਕਰੀ ਦਿਵਾਉਣ ਬਹਾਨੇ 26 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਦੋ ਪੁਲਿਸ ਮੁਲਾਜ਼ਮਾਂ ਨੂੰ ਕਾਬੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਬਾਰੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਸੂਬੇ ਵਿੱਚ ਨੌਕਰੀ ਬਦਲੇ ਪੈਸੇ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ 43 ਹਜ਼ਾਰ ਤੋਂ ਵੱਧ ਨੌਕਰੀਆਂ ਨਿਰੋਲ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ ਅਤੇ ਇਸ ਵਿੱਚ ਕੋਈ ਭ੍ਰਿਸ਼ਟਾਚਾਰ ਨਹੀਂ ਹੋਇਆ।

Leave a Reply

Your email address will not be published. Required fields are marked *