Punjab news point : ਫਰੀਦਕੋਟ ਤੋਂ ਵੱਡੀ ਖਬਰ ਆ ਰਹੀ ਹੈ। ਇਥੇ ਪੁਲਿਸ ਵੱਲੋਂ ਲੁੱਟ-ਖੋਹ ਅਤੇ ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮਾਂ ਨੂੰ ਫਾਇਰਿੰਗ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਮਿਲੀ ਹੈ ਕਿ ਪੁਲਿਸ ਸੂਚਨਾ ਮਿਲਣ ਉਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਪਹੁੰਚੀ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ।ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿਚ ਦੋਵਾਂ ਦੋਸ਼ੀਆਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਹਰਬੰਸ ਸਿੰਘ ਸੀ.ਆਈ.ਇੰਚਾਰਜ ਸ਼ੇਰਗਿੱਲ ਅਨੁਸਾਰ ਸ਼ੱਕੀ ਵਿਅਕਤੀਆਂ ਦੇ ਘੁੰਮਣ ਦੀ ਸੂਚਨਾ ਮਿਲਣ ‘ਤੇ ਪੁਲਿਸ ਉਨ੍ਹਾਂ ਨੂੰ ਕਾਬੂ ਕਰਨ ਆਈ ਸੀ।
ਦੋਵਾਂ ਮੁਲਜ਼ਮਾਂ ਨੇ ਪੁਲਿਸ ਨੂੰ ਦੇਖ ਕੇ ਭੱਜਣ ਲਈ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿਚ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਮੁਲਜ਼ਮਾਂ ਦੀ ਪਛਾਣ ਪਰਮਿੰਦਰ ਸਿੰਘ ਚਿੜੀ ਅਤੇ ਹੈਪੀ ਵਜੋਂ ਹੋਈ ਹੈ।

