Punjab news point : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਾਸਤੇ ਅੱਜ 6 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਦਾਖਲ ਕਰਵਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਸ਼ੀਤਲ ਅੰਗੁਰਾਲ , ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਵਜੋਂ ਸਰਬਜੀਤ ਸਿੰਘ, ਬਸਪਾ ਦੇ ਉਮੀਦਵਾਰ ਵਜੋਂ ਬਿੰਦਰ ਕੁਮਾਰ, ਰਾਸ਼ਟਰੀ ਏਕਤਾ ਪਾਰਟੀ ਦੇ ਉਮੀਦਵਾਰ ਵਜੋਂ ਇਕਬਾਲ ਚੰਦ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਤੋਂ ਇਲਾਵਾ ਅਜ਼ਾਦ ਉਮੀਦਵਾਰਾਂ ਵਜੋਂ ਅਜੈ ਕੁਮਾਰ ਭਗਤ, ਨੀਟੂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ।
ਇਸ ਤੋਂ ਪਹਿਲਾਂ ਤਿੰਨ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ ਗਏ ਸਨ ਜਿਸ ਨਾਲ ਹੁਣ ਤੱਕ 9 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਜਮ੍ਹਾ ਕਰਵਾ ਦਿੱਤੇ ਗਏ ਹਨ।