Punjab news point : ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਕੋਹੜ ਨੂੰ ਨੱਥ ਪਾਉਣ ਲਈ ਨਸ਼ਾ ਤਸਕਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਹੈ। ਇਸ ਮੁਹਿੰਮ ਦੇ ਚੱਲਦਿਆਂ ਥਾਣਾ ਅਨਗੜ੍ਹ ਅਧੀਨ ਪੈਂਦੀ ਪੁਲੀਸ ਚੌਕੀ ਗੇਟ ਹਕੀਮਾ ਵੱਲੋਂ ਜੋਧਾ ਵਿਖੇ ਨਾਕਾਬੰਦੀ ਕੀਤੀ ਗਈ। ਸਿੰਘ ਉਰਫ ਜੋਧਾ ਸਿੰਘ ਉਰਫ ਜੌਨੀ ਕੋਲੋਂ 503 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 03 ਦਿਨਾਂ ਦਾ ਰਿਮਾਂਡ ਲਿਆ ਗਿਆ ਹੈ।
ਪੁੱਛਗਿੱਛ ਦੌਰਾਨ ਜੋਧਾ ਸਿੰਘ ਨੇ ਦੱਸਿਆ ਕਿ ਇਹ ਹੈਰੋਇਨ ਡਰੋਨ ਰਾਹੀਂ ਸਰਹੱਦ ਪਾਰ ਪਾਕਿਸਤਾਨ ਤੋਂ ਲਿਆਂਦੀ ਗਈ ਸੀ ਅਤੇ ਇਸ ਹੈਰੋਇਨ ਦੀ ਡਿਲੀਵਰੀ ਕੀਤੀ ਜਾਣੀ ਸੀ। ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਪੁਲਿਸ ਨੂੰ ਵੱਡੀਆਂ ਸਫਲਤਾਵਾਂ ਮਿਲ ਰਹੀਆਂ ਹਨ ਅਤੇ ਪੁਲਿਸ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਵੀ ਬਰਾਮਦ ਕੀਤੀ ਜਾ ਰਹੀ ਹੈ। ਜਿਸ ਦੇ ਆਧਾਰ ‘ਤੇ ਅੱਜ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਨਸ਼ੀਲਾ ਪਦਾਰਥ ਮੰਗਵਾਉਣ ਵਾਲੇ ਇੱਕ ਨੌਜਵਾਨ ਨੂੰ 503 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।